ਫ਼ਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ
ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਨੇ ਆਪਣੀਆਂ ਹੱਕੀ ਮੰਗਾਂ ਲਈ ਸੂਬੇ ਭਰ ਦੇ ਫ਼ਰਦ ਕੇਂਦਰਾਂ ਨੂੰ 5, 6 ਅਤੇ 7 ਮਾਰਚ ਨੂੰ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਥੇਬੰਦਕ ਆਗੂਆਂ ਵੱਲੋਂ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ...
Advertisement
ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਨੇ ਆਪਣੀਆਂ ਹੱਕੀ ਮੰਗਾਂ ਲਈ ਸੂਬੇ ਭਰ ਦੇ ਫ਼ਰਦ ਕੇਂਦਰਾਂ ਨੂੰ 5, 6 ਅਤੇ 7 ਮਾਰਚ ਨੂੰ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਥੇਬੰਦਕ ਆਗੂਆਂ ਵੱਲੋਂ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਐਸੋਸੀਏਸ਼ਨ ਦੇ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ 15-18 ਸਾਲਾਂ ਤੋਂ ਡਾਟਾ ਐਂਟਰੀ ਅਪਰੇਟਰ ਜਮ੍ਹਾਂਬੰਦੀਆਂ, ਖਸਰਾ ਗਿਰਦਾਵਰੀ, ਇੰਤਕਾਲ ਆਦਿ ਮਾਲ ਰਿਕਾਰਡ ਨੂੰ ਕੰਪਿਊਟਰਾਈਜ਼ ਕਰਕੇ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ, ਪਰ ਬਦਲੇ ਵਿੱਚ ਉਨ੍ਹਾਂ ਨੂੰ ਕਿਰਤ ਕਾਨੂੰਨਾਂ ਅਨੁਸਾਰ ਬਣਦੀ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਜਥੇਬੰਦੀ ਸੂਬਾ ਆਗੂ ਸਤਿਗੁਰੂ ਸਿੰਘ, ਕਰਮਜੀਤ ਸਿੰਘ, ਸੁਖਵੀਰ ਸਿੰਘ ਤੇ ਰਮਨਦੀਪ ਸਿੰਘ ਮੌਜੂਦ ਸਨ।
Advertisement
Advertisement
×

