ਜੈਤੋ: ਯੂਨੀਵਰਸਿਟੀ ਕਾਲਜ ਜੈਤੋ ਵਿੱਚ ਕਾਮਰਸ ਵਿੰਗ ਦੇ ਬੀ.ਕਾਮ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਬੀ.ਕਾਮ ਫ਼ਾਈਨਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ। ਪਾਰਟੀ ਦਾ ਆਗ਼ਾਜ਼ ਮੁੱਖ ਮਹਿਮਾਨ ਅਤੇ ਕਾਲਜ ਇੰਚਾਰਜ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਦੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਹੋਇਆ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਸ਼ਿਲਪਾ ਕਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸੀਨੀਅਰ ਵਿਦਿਆਰਥੀਆਂ ਨੇ ਕਾਲਜ ਅਤੇ ਅਧਿਆਪਕਾਂ ਲਈ ਆਪਣੇ ਪਿਆਰ ਅਤੇ ਭਾਵਨਾਵਾਂ ਨੂੰ ਸ਼ਾਇਰੀ, ਕਵਿਤਾਵਾਂ ਅਤੇ ਕੰਪਲੀਮੈਂਟਸ ਰਾਹੀਂ ਜ਼ਾਹਰ ਕੀਤਾ। ਇਸ ਮੌਕੇ ਬੀ.ਕਾਮ ਭਾਗ ਦੂਜਾ ਦੇ ਵਿਦਿਆਰਥੀਆਂ ਨੇ ਬੀ.ਕਾਮ ਫ਼ਾਈਨਲ ਦੇ ਵਿਦਿਆਰਥੀਆਂ ਨੂੰ ਬਹੁਤ ਸਾਰੇ ਟਾਈਟਲਜ਼ ਨਾਲ ਨਿਵਾਜਿਆ। ਇਸ ਮੌਕੇ ਪ੍ਰੋ. ਡਾ. ਪਰਮਿੰਦਰ ਸਿੰਘ, ਡਾ. ਸੁਭਾਸ਼ ਚੰਦਰ ਅਤੇ ਪ੍ਰੋ. ਰੁਚਿਕਾ ਹਾਜ਼ਰ ਸਨ। -ਪੱਤਰ ਪ੍ਰੇਰਕ