ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਗੁਰਦੁਆਰਾ ਸਾਹਿਬ ਟੱਲੇਵਾਲ ਵਿੱਚ ਲੰਬਾ ਸਮਾਂ ਮੁੱਖ ਸੇਵਾਦਾਰ ਰਹੇ ਬਾਬਾ ਕਰਨੈਲ ਸਿੰਘ ਟੱਲੇਵਾਲ, ਜਿੰਨਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਗੁਰਦੁਆਰਾ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਈ ਪੰਜ ਪਿਆਰੇ ਸਾਹਿਬਾਨ ਦੀ ਟੀਮ ਨੇ ਅਰਦਾਸ ਕੀਤੀ, ਉਥੇ ਗੁਰਬਾਣੀ ਰਸ ਵੀ ਜਾਰੀ ਰਿਹਾ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਬਾਬਾ ਟੇਕ ਸਿੰਘ ਧਨੌਲਾ, ਐੱੱਸ ਜੀ ਪੀ ਸੀ ਮੈਂਬਰ ਜੱਥੇਦਾਰ ਬਲਦੇਵ ਸਿੰਘ ਚੂੰਘਾਂ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਭਾਜਪਾ ਆਗੂ ਕੇਵਲ ਸਿੰਘ ਢਿੱਲੋਂ, ਬਾਬਾ ਪਿਆਰਾ ਸਿੰਘ, ਬਲਵੀਰ ਸਿੰਘ ਘੁੰਨਸ, ਸਰਪੰਚ ਡਾ. ਜਗਰਾਜ ਸਿੰਘ, ਸਾਬਕਾ ਸਰਪੰਚ ਬਲਰਾਜ ਸਿੰਘ ਕਾਕਾ, ਸੁਖਵੀਰ ਸਿੰਘ ਸੋਖੀ, ਅਮਨਦੀਪ ਸਿੰਘ ਧਾਲੀਵਾਲ, ਰਾਜਵਿੰਦ ਰਾਜਾ ਰਾਮਗੜ੍ਹ, ਹਰਭਜਨ ਸਿੰਘ ਮਰੜ੍ਹ ਤੋਂ ਇਲਾਵਾ ਵੱਡੀ ਗਿਣਤੀ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਆਗੂ ਤੇ ਹੋਰ ਸੰਗਤ ਹਾਜ਼ਰ ਮੌਜੂਦ ਸੀ।