ਨਿੱਜੀ ਪੱਤਰ ਪ੍ਰੇਰਕ
ਮੋਗਾ, 1 ਸਤਬੰਰ
ਇਥੇ ਪੁਲੀਸ ਲਾਈਨ ਵਿੱਚ ਵਿਭਾਗ ’ਚੋਂ ਸੇਵਾਮੁਕਤ ਹੋਏ 6 ਥਾਣੇਦਾਰਾਂ ਨੂੰ ਵਿਦਾਇਗੀ ਦਿੱਤੀ ਗਈ। ਐੱਸਐੈੱਸਪੀ ਤੇ ਹੋਰ ਪੁਲੀਸ ਅਧਿਕਾਰੀਆਂ ਨੇ ਗੁਲਦਸਤੇ ਭੇਟ ਕਰਕੇ ਥਾਣੇਦਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਐੱਸਐੱਸਪੀ ਧਰੁਮਨ ਐਚ ਨਿੰਬਾਲੇ ਨੇ ਸੇਵਾਮੁਕਤ ਹੋਏ ਥਾਣੇਦਾਰਾਂ (ਐਲਆਰ) ਬਲਦੇਵ ਸਿੰਘ ਅਤੇ ਅਮਰਜੀਤ ਸਿੰਘ ਤੋਂ ਇਲਾਵਾ ਸਹਾਇਕ ਥਾਣੇਦਾਰਾਂ (ਐਲਆਰ) ਜਗਰਾਜ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ ਤੇ ਭੁਪਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਨੇ ਦੱਸਿਆ ਕਿ ਸਮੂਹ ਮੁਲਾਜ਼ਮਾਂ ਦੀਆਂ ਦੁੱਖ ਤਕਲੀਫਾਂ ਸੁਣਨ ਲਈ ਹਰੇਕ ਸ਼ੁੱਕਰਵਾਰ ਨੂੰ ਡੀਪੀਓ ਵਿੱਚ ਅਰਦਲ ਰੂਮ ਲਗਾਇਆ ਜਾਵੇਗਾ।
ਦੋ ਪੁਲੀਸ ਮੁਲਾਜ਼ਮ ਸੇਵਾਮੁਕਤ
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਪੁਲੀਸ ਨੇ ਅੱਜ ਸੇਵਾਮੁਕਤ ਹੋਏ ਦੋ ਮੁਲਾਜ਼ਮਾਂ ਏਐੱਸਆਈ ਗੁਰਚਰਨ ਸਿੰਘ ਅਤੇ ਏਐੱਸਆਈ ਗੁਰਜੰਟ ਨੂੰ ਨਿੱਘੀ ਵਿਦਾਇਗੀ ਦਿੱਤੀ। ਪੁਲੀਸ ਲਾਈਨ ਮਾਨਸਾ ਵਿੱਚ ਰੱਖੇ ਸਮਾਗਮ ਦੌਰਾਨ ਡੀਐੱਸਪੀ ਸੰਜੀਵ ਗੋਇਲ ਨੇ ਯਾਦਗਾਰੀ ਚਿੰਨ੍ਹ ਦੇ ਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਨਿੱਘੀ ਵਿਦਾਇਗੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਵੱਲੋੋਂ ਮਹਿਕਮੇ ਅੰਦਰ ਨਿਭਾਈਆਂ ਗਈਆਂ ਸੇਵਾਵਾਂ ਹਮੇਸ਼ਾਂ ਯਾਦ ਰਹਿਣਗੀਆਂ ਅਤੇ ਪੁਲੀਸ ਨੂੰ ਸੁਚੱਜੀ ਸੇਧ ਦੇਣ ਦਾ ਕੰਮ ਕਰਨਗੀਆਂ।