DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Faridewala Honoured: ਭੁਪਿੰਦਰ ਫਰੀਦੇਵਾਲਾ ਦਾ ਸਨਮਾਨ

ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚੇ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵੇਂ ਮਹਾਨ ਨਗਰ ਕੀਰਤਨ ਮੌਕੇ ਵਿਸ਼ੇਸ਼ ਸਹਿਯੋਗ ਲਈ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਵੱਲੋਂ ਸਾਬਕਾ ਚੇਅਰਮੈਨ ਤੇ ਪ੍ਰਧਾਨ...

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਭੁਪਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਅਹੁਦੇਦਾਰ। -ਫੋਟੋ: ਸੰਧੂ
Advertisement
ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚੇ ਸ਼ਹੀਦ ਬਾਬਾ ਜੀਵਨ ਸਿੰਘ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 27ਵੇਂ ਮਹਾਨ ਨਗਰ ਕੀਰਤਨ ਮੌਕੇ ਵਿਸ਼ੇਸ਼ ਸਹਿਯੋਗ ਲਈ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਵੱਲੋਂ ਸਾਬਕਾ ਚੇਅਰਮੈਨ ਤੇ ਪ੍ਰਧਾਨ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਲਵਿੰਦਰ ਸਿੰਘ ਸਿੰਦੂ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ, ਸਾਬਕਾ ਸਰਪੰਚ ਵਿਰਸਾ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਚੰਨਣ ਸਿੰਘ ਨਿਹੰਗ, ਹਰਦਿਆਲ ਸਿੰਘ ਪਾਜੀਆਂ ਵਾਲੇ, ਜਸਵੀਰ ਸਿੰਘ ਟੁਰਨੇ ਵਾਲੀ, ਬਚਨ ਸਿੰਘ ਪ੍ਰਧਾਨ, ਹੀਰਾ ਸਿੰਘ ਫ਼ੌਜੀ, ਬਲਵੀਰ ਸਿੰਘ ਅਕਾਲੀਆਂ, ਬਾਬਾ ਗੁਰਨਾਮ ਸਿੰਘ ਝਾਲ ਵਾਲੇ, ਬਾਬਾ ਸਤਨਾਮ ਸਿੰਘ ਕੈਨੇਡਾ ਵਾਲੇ ਤੇ ਸੁਖਵਿੰਦਰ ਸਿੰਘ ਗਿੱਲ ਆਦਿ ਨੇ ਕਿਹਾ ਕਿ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪ੍ਰਧਾਨ ਭੁਪਿੰਦਰ ਸਿੰਘ ਫਰੀਦੇਵਾਲਾ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਟਰੱਸਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭੁਪਿੰਦਰ ਸਿੰਘ ਫਰੀਦੇਵਾਲਾ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਸਨਮਾਨ ਉਪਰੰਤ ਪ੍ਰਧਾਨ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਟਰੱਸਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।

Advertisement

Advertisement
Advertisement
×