ਫਰੀਦਕੋਟ: ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਲਈ 4.75 ਕਰੋੜ ਦੀ ਗਰਾਂਟ ਜਾਰੀ : The Tribune India

ਫਰੀਦਕੋਟ: ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਲਈ 4.75 ਕਰੋੜ ਦੀ ਗਰਾਂਟ ਜਾਰੀ

ਫਰੀਦਕੋਟ: ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਲਈ 4.75 ਕਰੋੜ ਦੀ ਗਰਾਂਟ ਜਾਰੀ

ਫ਼ਰੀਦਕੋਟ ਦਾ ਇਤਿਹਾਸਕ ਦਰਬਾਰ ਗੰਜ, ਜਿਸ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਰਾਂਟ ਜਾਰੀ ਕੀਤੀ ਹੈ। -ਫੋਟੋ: ਪੰਜਾਬੀ ਟ੍ਰਿਬਿਊਨ

ਜਸਵੰਤ ਜੱਸ
ਫ਼ਰੀਦਕੋਟ, 23 ਮਾਰਚ

ਫ਼ਰੀਦਕੋਟ ਜ਼ਿਲ੍ਹੇ ਵਿੱਚ ਇਤਿਹਾਸਕ ਅਤੇ ਸਰਕਾਰੀ ਇਮਾਰਤਾਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਨੇ 4 ਕਰੋੜ 75 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਸੂਚਨਾ ਅਨੁਸਾਰ ਫ਼ਰੀਦਕੋਟ ਦੇ ਸਦੀ ਪੁਰਾਣੇ ਇਤਿਹਾਸਕ ਬ੍ਰਿਜਿੰਦਰਾ ਕਾਲਜ ਵਿੱਚ ਆਧੁਨਿਕ ਆਡੀਟੋਰੀਅਮ ਬਣਾਉਣ ਲਈ ਪੰਜਾਬ ਸਰਕਾਰ ਨੇ 4 ਕਰੋੜ ਰੁਪਏ ਭੇਜੇ ਹਨ। ਇਸੇ ਤਰ੍ਹਾਂ ਫਰੀਦਕੋਟ ਦੀ ਵਿਰਾਸਤੀ ਇਮਾਰਤ, ਦਰਬਾਰ ਗੰਜ ਦੀ ਇਮਾਰਤ ਨੂੰ ਸਾਂਭਣ ਲਈ ਅਤੇ ਇਸ ਦੇ ਨਵੀਨੀਕਰਨ ਲਈ 12 ਲੱਖ ਦੀ ਗਰਾਂਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਗਈ ਹੈ।

ਸਦੀ ਤੋਂ ਵੱਧ ਪੁਰਾਣੀ ਇਸ ਇਮਾਰਤ ਦਾ ਅੰਦਰਲਾ ਹਿੱਸਾ ਸਿਉਂਕ ਕਾਰਨ ਨੁਕਸਾਨਿਆ ਗਿਆ ਸੀ। 27 ਸਾਲ ਪਹਿਲਾਂ ਉਸਾਰੇ ਗਏ ਮਿਨੀ ਸਕੱਤਰੇਤ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ 20 ਲੱਖ ਰੁਪਏ ਦੀ ਗਰਾਂਟ ਜਾਰੀ ਹੋਈ ਹੈ। ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ 10 ਏਕੜ ਵਿੱਚ ਬਣੇ ਸੱਭਿਆਚਾਰਕ ਕੇਂਦਰ ਆਰਟ ਗੈਲਰੀ ਅਤੇ ਪਾਰਕਾਂ ਦੀ ਮੁੜ ਸੁਰਜੀਤੀ ਲਈ 12 ਲੱਖ ਰੁਪਏ ਭੇਜੇ ਗਏ ਹਨ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸਾਰੀ ਗਰਾਂਟ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪ੍ਰਾਪਤ ਹੋ ਗਈ ਹੈ ਅਤੇ ਕੁਝ ਪ੍ਰਾਜੈਕਟਾਂ ਉੱਪਰ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਹਫ਼ਤਿਆਂ ਵਿੱਚ ਸਾਰੇ ਪ੍ਰਾਜੈਕਟਾਂ ਦਾ ਕੰਮ ਚਾਲੂ ਹੋ ਜਾਵੇਗਾ। ਵਿਧਾਇਕ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਇੱਕ ਦਰਜਨ ਸਕੂਲਾਂ ਲਈ ਪੰਜਾਬ ਸਰਕਾਰ ਨੇ 31 ਲੱਖ ਰੁਪਏ ਦੀ ਗਰਾਂਟ ਅਲੱਗ ਤੋਂ ਭੇਜੀ ਹੈ ਅਤੇ ਇਸ ਗਰਾਂਟ ਨਾਲ ਪੇਂਡੂ ਸਕੂਲਾਂ ਅੰਦਰਲੀਆਂ ਘਾਟਾਂ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੇ ਵਿਕਟੋਰੀਆ ਟਾਵਰ (ਘੰਟਾ ਘਰ) ਅਤੇ ਨਹਿਰੂ ਗੇਟ ਸਮੇਤ 18 ਹੋਰ ਵਿਰਾਸਤੀ ਇਮਾਰਤਾਂ ਲਈ ਪੰਜਾਬ ਸਰਕਾਰ ਤੋਂ 5 ਕਰੋੜ ਰੁਪਏ ਮੰਗੇ ਗਏ ਹਨ ਅਤੇ ਇਹ ਪੈਸਾ ਵੀ ਜਲਦ ਹੀ ਜਾਰੀ ਹੋ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ 12 ਲੱਖ ਰੁਪਏ ਦੀ ਗਰਾਂਟ ਨਾਲ ਸੱਭਿਆਚਾਰਕ ਕੇਂਦਰ ਦੀ ਪੁਰਾਣੀ ਦਿੱਖ ਮੁੜ ਬਹਾਲ ਹੋ ਜਾਵੇਗੀ ਅਤੇ ਇਹ ਸ਼ਹਿਰ ਦੇ ਲੋਕਾਂ ਲਈ ਵੱਡਾ ਤੋਹਫ਼ਾ ਹੋਵੇਗਾ ਅਤੇ ਇਸ ਕੇਂਦਰ ਵਿੱਚ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਵਿੱਚ 40 ਹਜ਼ਾਰ ਦੇ ਕਰੀਬ ਪੁਸਤਕਾਂ ਰੱਖੀਆਂ ਗਈਆਂ ਹਨ, ਜਿੱਥੇ ਹੁਣ ਸ਼ਹਿਰ ਦੇ ਲੋਕਾਂ ਮਨੋਰੰਜਨ ਲਈ ਆਉਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All