DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Faridkot : ਨਸ਼ਿਆਂ ਵਿਰੁੱਧ ਮੁਹਿੰਮ ਨੇ ਸਾਰਥਕ ਨਤੀਜੇ ਦਿੱਤੇ: ਮੁੰਡੀਆਂ

ਵਿਧਾਇਕ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੀ ਨਜ਼ਰਸਾਨੀ; ਤਸਕਰਾਂ ਵਿਰੁੱਧ ਸਖ਼ਤੀ ਨਾਲ ਨਜਿੱਠਣ ਦੇ ਹੁਕਮ

  • fb
  • twitter
  • whatsapp
  • whatsapp
featured-img featured-img
ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ।
Advertisement

ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਾਰਥਕ ਨਤੀਜੇ ਦਿੱਤੇ ਹਨ, ਜਿਸ ਤਹਿਤ ਜਿੱਥੇ ਨਸ਼ੇ ਦੀ ਸਪਲਾਈ ਲਾਈਨ ਤੋੜੀ ਗਈ ਹੈ।

ਅੱਜ ਫਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਅਮੋਲਕ ਸਿੰਘ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਤਿੰਨ ਧਿਰੀ ਨੀਤੀ ਅਪਣਾਈ ਗਈ , ਜਿਸ ਤਹਿਤ ਨਸ਼ੇ ਦੀ ਸਪਲਾਈ ਨੂੰ ਰੋਕਣਾ, ਜਾਗਰੂਕਤਾ ਤੇ ਨਸ਼ਾ ਪੀੜਤਾਂ ਦੇ ਇਲਾਜ ਰਾਹੀਂ ਮੁੜ ਵਸੇਬਾ ਸ਼ਾਮਿਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਨੁਕਤੀ ਐਪ’ ਅਤੇ ‘ਸੇਫ ਪੰਜਾਬ ਹੈਲਪਲਾਈਨ 97791-00200’ ਉੱਤੇ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਕੱਲੇ ਫਰੀਦਕੋਟ ਵਿੱਚ ‘ਸੇਫ ਪੰਜਾਬ ਹੈਲਪ ਲਾਈਨ’ ਉੱਤੇ 755 ਸੂਚਨਾਵਾਂ ਮਿਲੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਦੇ ਵਿਚਾਰ ਸੁਣੇ ਅਤੇ ਪੁਲੀਸ ਅਧਿਕਾਰੀਆਂ ਨੂੰ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਮੁੰਡੀਆਂ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ੇ ਸਬੰਧੀ 11 ਹੌਟ ਸਪਾਟ ਖੇਤਰਾਂ, ਕੋਟਕਪੂਰਾ ਵਿਖੇ 6 ਤੇ ਜੈਤੋ ਵਿਖੇ 5 ਹੌਟ ਸਪਾਟ ਖੇਤਰਾਂ ’ਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ । ਉਨ੍ਹਾਂ ਐੱਸ ਐੱਸ ਪੀ ਨੂੰ ਹਦਾਇਤ ਕੀਤੀ ਕਿ ਹੌਟ ਸਪਾਟ ਖੇਤਰਾਂ ਨੂੰ ਅਗਲੇ 3 ਮਹੀਨੇ ਵਿੱਚ ਖ਼ਤਮ ਕੀਤਾ ਜਾਵੇ।

Advertisement

Advertisement
Advertisement
×