ਫ਼ਰੀਦਕੋਟ: ਅਦਾਲਤ ਵੱਲੋਂ ਸਾਬਕਾ ਡੀਜੀਪੀ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ

ਫ਼ਰੀਦਕੋਟ: ਅਦਾਲਤ ਵੱਲੋਂ ਸਾਬਕਾ ਡੀਜੀਪੀ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ

ਬਲਵੰਤ ਗਰਗ
ਫਰੀਦਕੋਟ, 2 ਮਾਰਚ

ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਰੀਦਕੋਟ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।

ਸੈਣੀ ਖ਼ਿਲਾਫ਼ ਥਾਣਾ ਕੋਟਕਪੂਰਾ ਵਿਖੇ ਆਈਪੀਸੀ ਦੀ ਧਾਰਾ 307, 34, 201, 218, 166 ਏ, 120 ਬੀ, 34, 194, 195, 109 ਅਤੇ ਆਰਮਜ਼ ਐਕਟ ਦੀ 25, 27 ਦੇ ਤਹਿਤ ਦਰਜ ਫੌਜਦਾਰੀ ਕੇਸ ਦਰਜ ਹੈ। ਇਹ ਕੇਸ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ 14 ਅਕਤੂਬਰ 2015 ਨੂੰ ਪੁਲੀਸ ਫਾਇਰਿੰਗ ਵਿੱਚ ਬਹੁਤ ਸਾਰੇ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਬਾਅਦ ਤਿੰਨ ਸਾਲਾਂ ਵਿੱਚ ਸਾਲ 2018 ਵਿੱਚ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਸੈਣੀ ਨੂੰ ਕੁਝ ਸਮਾਂ ਪਹਿਲਾਂ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਚਾਰਜਸ਼ੀਟ ਕੀਤਾ ਸੀ ਅਤੇ ਉਸ ਨੂੰ ਅਦਾਲਤ ਨੇ ਤਲਬ ਕੀਤਾ ਸੀ। ਇਕ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਲ 2015 ਦੇ ਬਹਿਬਲ ਕਲਾਂ ਪੁਲੀਸ ਫਾਇਰਿੰਗ ਕੇਸ ਵਿਚ ਸੈਣੀ ਦੀ ਅਗਾਊਂ ਜ਼ਮਾਨਤ ਸਵੀਕਾਰ ਕਰ ਲਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All