ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 10 ਮਾਰਚ
ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ 16290 ਵੋਟਾਂ ਨਾਲ ਚੋਣ ਜਿੱਤੇ ਹਨ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ 36400 ਵੋਟ ਲੈ ਕੇ ਦੂਜੇ ਸਥਾਨ ’ਤੇ ਰਹੇ ਜਦੋਂਕਿ ਕਾਂਗਰਸੀ ਉਮੀਦਵਾਰ ਤੇ ਮਾਰਕਫੈੱਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ 33024 ਵੋਟਾਂ ਹਾਸਲ ਕਰਕੇ ਤੀਜੇ ਸਥਾਨ ’ਤੇ ਰਹੇ। ਭਾਜਪਾ ਉਮੀਦਵਾਰ ਗੌਰਵ ਕੱਕੜ ਨੂੰ 2385 ਵੋਟਾਂ ਮਿਲੀਆਂ। ਅਕਾਲੀ ਦਲ ਮਾਨ ਦੇ ਉਮੀਦਵਾਰ ਗੁਰਸੇਵਕ ਸਿੰਘ ਭਾਣਾ ਨੂੰ 1557 ਵੋਟਾਂ ਪਈਆਂ। ਜੇਤੂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ 52689 ਵੋਟਾਂ ਹਾਸਲ ਕੀਤੀਆਂ। ਵਿਧਾਨ ਸਭਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਲਈ 14 ਰਾਊਂਡਾਂ ’ਚ ਗਿਣਤੀ ਹੋਈ ਤੇ ਹਰ ਰਾਊਂਡ ’ਚ ਗੁਰਦਿੱਤ ਸਿੰਘ ਸੇਖੋਂ ਨੂੰ ਲੀਡ ਮਿਲੀ। ਸੇਖੋਂ ਪਿੰਡਾਂ ਵਿੱਚੋਂ 7000 ਵੋਟ ਵਧ ਕੇ ਆਏ ਤੇ ਸ਼ਹਿਰ ’ਚੋਂ ਵੀ ਉਨ੍ਹਾਂ ਨੂੰ 10000 ਤੋਂ ਵੱਧ ਵੋਟ ਮਿਲੀ।
9 ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਲਾਨੇ ਗਏ ਚੋਣ ਨਤੀਜਿਆਂ ’ਚ ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਨੂੰ 2385 ਵੋਟਾਂ, ਅਕਾਲੀ ਦਲ ਮਾਨ ਦੇ ਉਮੀਦਵਾਰ ਗੁਰਸੇਵਕ ਸਿੰਘ ਭਾਣਾ ਨੂੰ 1557, ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਿੰਦਰਪਾਲ ਕੌਰ ਨੂੰ 332, ਸੀ.ਪੀ.ਆਈ (ਐੱਮਐੱਲ) ਦੇ ਉਮੀਦਵਾਰ ਸਤਨਾਮ ਸਿੰਘ ਨੂੰ 268, ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਗੁਰਚਰਨ ਸਿੰਘ ਸੰਘਾ 266 ਵੋਟਾਂ, ਸਮਾਜਵਾਦੀ ਪਾਰਟੀ ਦੇ ਉਮੀਦਵਾਰ ਜਗਦੀਸ਼ ਰਾਏ ਸ਼ਰਮਾ ਨੂੰ 255, ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਨੂੰ 362 ਵੋਟਾਂ ਮਿਲੀਆਂ।ਇਨ੍ਹਾਂ ਸਾਰਿਆਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ।