DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫ਼ਰੀਦਕੋਟ ਦੀ ਜੇਲ੍ਹ ਕੈਦੀਆਂ ਨਾਲ ਨੱਕੋ-ਨੱਕ ਭਰੀ

ਸਮਰੱਥਾ ਤੋਂ ਦੁਗਣੇ ਬੰਦੀ ਜੇਲ੍ਹ ਵਿੱਚ ਨਜ਼ਰਬੰਦ

  • fb
  • twitter
  • whatsapp
  • whatsapp
Advertisement

ਕਰੀਬ 15 ਸਾਲ ਪਹਿਲਾਂ ਪੰਜਾਬ ਸਰਕਾਰ ਵੱਲੋਂ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਈ ਗਈ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਹਵਾਲਾਤੀਆਂ ਅਤੇ ਕੈਦੀਆਂ ਦੀ ਗਿਣਤੀ ਇੱਕਦਮ ਵਧਣ ਨਾਲ ਨੱਕੋ-ਨੱਕ ਭਰੀ ਪਈ ਹੈ। ਦੱਸਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਪੁਲੀਸ ਨੇ ਵੱਖ-ਵੱਖ ਅਪਰੇਸ਼ਨ ਸ਼ੁਰੂ ਕਰ ਕੇ ਗੈਂਗਸਟਰਾਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਵੱਡੀ ਗਿਣਤੀ ਵਿੱਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਸਾਰੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਹਨ।

ਸੂਚਨਾ ਅਨੁਸਾਰ ਫਰੀਦਕੋਟ ਦੀ ਜੇਲ੍ਹ ਵਿੱਚ ਵੱਧ ਤੋਂ ਵੱਧ 2185 ਕੈਦੀ ਅਤੇ ਹਵਾਲਾਤੀ ਸਾਂਭਣ ਦੀ ਸਮਰੱਥਾ ਹੈ ਪ੍ਰੰਤੂ ਇਸ ਵੇਲੇ ਜੇਲ੍ਹ ਅੰਦਰ ਹਵਾਲਾਤੀਆਂ ਅਤੇ ਕੈਦੀਆਂ ਦੀ ਸਮਰੱਥਾ 3500 ਤੋਂ ਵੀ ਵੱਧ ਹੈ। ਇਹ ਗਿਣਤੀ ਆਉਣ ਵਾਲੇ ਦਿਨਾਂ ਵਿੱਚ ਹੋਰ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਕਦਮ ਹੋਈਆਂ ਗ੍ਰਿਫਤਾਰੀਆਂ ਨਾਲ ਸਿਹਤ ਵਿਭਾਗ ਅਧੀਨ ਚੱਲਦੇ ਮੁੜ ਵਸੇਬਾ ਕੇਂਦਰ ਵੀ ਨਸ਼ੇ ਤੋਂ ਪੀੜਤ ਨੌਜਵਾਨਾਂ ਨਾਲ ਨੱਕੋ ਨੱਕ ਭਰੇ ਪਏ ਹਨ। ਇੱਥੋਂ ਡਿਸਚਾਰਜ ਹੋਣ ਵਾਲੇ ਬਹੁਤੇ ਨੌਜਵਾਨਾਂ ਨੂੰ ਜੇਲ੍ਹ ਵਿੱਚ ਹੀ ਭੇਜਿਆ ਜਾਂਦਾ ਹੈ।

Advertisement

ਫਰੀਦਕੋਟ ਜੇਲ੍ਹ ਦੇ ਸੁਪਰਡੈਂਟ ਇਕਬਾਲ ਸਿੰਘ ਨੇ ਕਿਹਾ ਕਿ ਫਰੀਦਕੋਟ ਦੀ ਜੇਲ੍ਹ ਵਿੱਚ ਸਮਰੱਥਾ ਤੋਂ ਵੱਧ ਹਵਾਲਾਤੀ ਅਤੇ ਕੈਦੀ ਨਜ਼ਰਬੰਦ ਹਨ ਅਤੇ ਉਨ੍ਹਾਂ ਦੀ ਜੇਲ੍ਹ ਐਕਟ ਮੁਤਾਬਕ ਦੇਖ-ਰੇਖ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਪਤਾ ਲੱਗਾ ਹੈ ਕਿ ਫਰੀਦਕੋਟ ਜ਼ਿਲ੍ਹੇ ਵਿੱਚੋਂ ਗ੍ਰਿਫ਼ਤਾਰ ਕੀਤੇ ਗਏ ਕੁਝ ਨੌਜਵਾਨਾਂ ਨੂੰ ਪੰਜਾਬ ਦੀਆਂ ਹੋਰਾਂ ਜੇਲ੍ਹਾਂ ਵਿੱਚ ਵੀ ਤਬਦੀਲ ਕੀਤਾ ਗਿਆ ਹੈ। ਸੂਚਨਾ ਅਨੁਸਾਰ ਪੰਜਾਬ ਦੀਆਂ 13 ਜੇਲ੍ਹਾਂ ਵਿੱਚ ਸਮਰੱਥਾ ਤੋਂ ਵੱਧ ਕੈਦੀ ਅਤੇ ਹਵਾਲਾਤੀ ਨਜ਼ਰਬੰਦ ਕੀਤੇ ਗਏ ਹਨ। ਜਿਸ ਕਰਕੇ ਜੇਲ੍ਹ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

Advertisement

Advertisement
×