ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਫਰੀਦਕੋਟ ਦੇ ਮੈਡੀਕਲ ਕਾਲਜ ਨੂੰ ਅਧੁਨਿਕ ਐੱਮਆਰਆਈ ਮਸ਼ੀਨ ਮਿਲੀ

ਫਰੀਦਕੋਟ, ਮੋਗਾ, ਮੁਕਤਸਰ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਮਰੀਜ਼ਾਂ ਨੂੰ ਮਿਲੇਗੀ ਸਹੂਲਤ ਮਿਲੀ
ਫਰੀਦਕੋਟ ਪੁੱਜੀ ਅਤਿ ਆਧੁਨਿਕ ਐੱਮਆਰਆਈ ਮਸ਼ੀਨ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਾਕਟਰ।
Advertisement

ਨਿੱਜੀ ਪੱਤਰ ਪ੍ਰੇਰਕ

ਫਰੀਦਕੋਟ, 1 ਜੂਨ

Advertisement

ਪੰਜਾਬ ਸਰਕਾਰ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਵਾਲੀ ਐੱਮਆਰਆਈ ਮਸ਼ੀਨ ਮੁਹੱਈਆ ਕਰਵਾਈ ਹੈ ਜਿਸ ਦੀ ਕੀਮਤ ਕਰੀਬ 30 ਕਰੋੜ ਰੁਪਏ ਦੱਸੀ ਗਈ ਹੈ। ਇਹ ਪਹਿਲੀ ਅਤਿ ਆਧੁਨਿਕ ਐੱਮਆਰਆਈ ਮਸ਼ੀਨ ਹੈ ਅਤੇ ਇਸ ਤੋਂ ਪਹਿਲਾਂ ਪੰਜਾਬ ਦੇ ਕਿਸੇ ਵੀ ਹਸਪਤਾਲ ਜਾਂ ਮੈਡੀਕਲ ਕਾਲਜ ਵਿੱਚ ਇਹ ਮਸ਼ੀਨ ਮੌਜੂਦ ਨਹੀਂ ਹੈ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟੈਸਲਾ ਐੱਮਆਰ ਆਈ ਮੈਗਨੇਟ ਵੀਡੀਏ ਮਸ਼ੀਨ ਫਰੀਦਕੋਟ ਦੇ ਮੈਡੀਕਲ ਕਾਲਜ ਨੂੰ ਮੁਹੱਈਆ ਕਰਵਾਈ ਹੈ ਜਿਸ ਦੇ 64 ਚੈਨਲ ਹਨ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਮਸ਼ੀਨ ਦੇ ਸਰਕਾਰੀ ਹਸਪਤਾਲ ਵਿੱਚ ਆਉਣ ਨਾਲ ਫਰੀਦਕੋਟ, ਮੋਗਾ, ਮੁਕਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਹਜ਼ਾਰਾਂ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੀ ਹੈ। ਵਾਈਸ ਚਾਂਸਲ ਡਾ. ਰਾਜੀਵ ਸੂਦ ਨੇ ਦੱਸਿਆ ਕਿ ਜਲਦੀ ਹੀ ਇਹ ਮਸ਼ੀਨ ਲੋਕਾਂ ਦੀਆਂ ਸਹੂਲਤਾਂ ਲਈ ਚਾਲੂ ਕਰ ਦਿੱਤੀ ਜਾਵੇਗੀ।

Advertisement