DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Faridkot News: ਅਦਾਲਤ ਕੰਪਲੈਕਸ ਤੇ ਰੇਲਵੇ ਯਾਰਡ ਨੇੜੇ ਨਾਜਾਇਜ਼ ਝੁੱਗੀਆਂ ਦਾ ਮਾਮਲਾ: ਵਿਜੀਲੈਂਸ ਵੱਲੋਂ ਕਾਰਵਾਈ ਦੇ ਹੁਕਮ

ਵਕੀਲਾਂ ਅਤੇ ਰੇਲਵੇ ਅਧਿਕਾਰੀਆਂ ਨੇ ਸੁਰੱਖਿਆ ਖ਼ਤਰੇ ਅਤੇ ਚੋਰੀਆਂ ਨੂੰ ਲੈ ਕੇ ਪ੍ਰਗਟਾਈ ਚਿੰਤਾ

  • fb
  • twitter
  • whatsapp
  • whatsapp
featured-img featured-img
ਫ਼ਰੀਦਕੋਟ ਅਦਾਲਤ ਕੰਪਲੈਕਸ ਤੇ ਰੇਲਵੇ ਯਾਰਡ ਨੇੜੇ ਨਾਜਾਇਜ਼ ਝੁੱਗੀਆਂ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕਾਰਵਾਈ ਦੇ ਹੁਕਮ।
Advertisement

ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਿਜੀਲੈਂਸ ਅਫ਼ਸਰ ਨੇ ਫ਼ਰੀਦਕੋਟ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਸ਼ਹਿਰ ਵਿੱਚ ਸਰਕਾਰੀ ਜ਼ਮੀਨ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਤੌਰ ’ਤੇ ਰੇਲਵੇ ਸਟੇਸ਼ਨ ਅਤੇ ਨਿਆਂਇਕ ਕੰਪਲੈਕਸ ਦੇ ਬਾਹਰ ਬਣੀਆਂ ਇਨ੍ਹਾਂ ਝੁੱਗੀਆਂ ਨੂੰ ਲੈ ਕੇ ਸਥਿਤੀ ਗੰਭੀਰ ਬਣੀ ਹੋਈ ਹੈ।

ਇਸ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬਿਨਾਂ ਕਿਸੇ ਇਜਾਜ਼ਤ ਦੇ ਰੇਲਵੇ ਸਟੇਸ਼ਨ ਅਤੇ ਹੋਰ ਸਰਕਾਰੀ ਥਾਵਾਂ ਤੇ ਸੜਕਾਂ ਦੇ ਕਿਨਾਰੇ ਝੁੱਗੀਆਂ ਵਸਾਈਆਂ ਜਾ ਰਹੀਆਂ ਹਨ। ਇਨ੍ਹਾਂ ਕਬਜ਼ਿਆਂ ਕਾਰਨ ਫੈਲ ਰਹੀ ਗੰਦਗੀ, ਪਲਾਸਟਿਕ ਦੇ ਕੂੜੇ , ਖੜ੍ਹੇ ਗੰਦੇ ਪਾਣੀ ਅਤੇ ਖੁੱਲ੍ਹੇ ਵਿੱਚ ਸ਼ੌਚ ਕਾਰਨ ਵਾਤਾਵਰਣ ਅਤੇ ਜਨਤਕ ਸਿਹਤ ਉੱਤੇ ਮਾੜਾ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਬਿਜਲੀ ਕੁਨੈਕਸ਼ਨਾਂ, ਖੁੱਲ੍ਹੀਆਂ ਅੱਗਾਂ ਅਤੇ ਸੁਰੱਖਿਆ ਤੋਂ ਬਿਨਾਂ ਵਰਤੇ ਜਾ ਰਹੇ ਚੁੱਲ੍ਹਿਆਂ ਕਾਰਨ ਕਿਸੇ ਵੀ ਸਮੇਂ ਵੱਡਾ ਅੱਗ ਦਾ ਹਾਦਸਾ ਹੋਣ ਦਾ ਖ਼ਤਰਾ ਵੀ ਬਣਿਆ ਹੋਿਆ ਹੈ।

Advertisement

ਇਹ ਨਾਜਾਇਜ਼ ਕਬਜ਼ੇ ਸੈਸ਼ਨ ਜੱਜ ਫ਼ਰੀਦਕੋਟ ਦੀ ਰਿਹਾਇਸ਼ ਅਤੇ ਜ਼ਿਲ੍ਹਾ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਿਲਕੁਲ ਨੇੜੇ ਸਥਿਤ ਹਨ। ਵਕੀਲਾਂ ਅਤੇ ਇੱਥੋਂ ਤੱਕ ਕਿ ਨਿਆਂਇਕ ਅਧਿਕਾਰੀਆਂ ਵੱਲੋਂ ਵੀ ਵਾਰ-ਵਾਰ ਇਹ ਮੁੱਦਾ ਚੁੱਕਿਆ ਜਾ ਰਿਹਾ ਹੈ ਕਿ ਅਦਾਲਤ ਦੇ ਬਿਲਕੁਲ ਨਾਲ ਬਣੀਆਂ ਇਨ੍ਹਾਂ ਝੁੱਗੀਆਂ ਕਾਰਨ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਵਕੀਲਾਂ ਦਾ ਦੋਸ਼ ਹੈ ਕਿ ਚੈਂਬਰਾਂ ਅਤੇ ਅਦਾਲਤ ਕੰਪਲੈਕਸ ਦੇ ਅੰਦਰ ਚੋਰੀਆਂ ਦੀਆਂ ਘਟਨਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ, ਪਰ ਨਗਰ ਕੌਂਸਲ ਨੇ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ।

Advertisement

ਦੂਜੇ ਪਾਸੇ, ਰੇਲਵੇ ਅਧਿਕਾਰੀਆਂ ਨੇ ਵੀ ਇਨ੍ਹਾਂ ਗੈਰ-ਕਾਨੂੰਨੀ ਕਾਬਜ਼ਕਾਰਾਂ ਨੂੰ ਰੇਲਵੇ ਸੁਰੱਖਿਆ ਲਈ ਵੱਡਾ ਖ਼ਤਰਾ ਦੱਸਿਆ ਹੈ। ਫ਼ਰੀਦਕੋਟ ਰੇਲਵੇ ਸਟੇਸ਼ਨ ਉੱਤੇ ਅਨਾਜ ਦੀ ਲੋਡਿੰਗ ਅਤੇ ਡਿਸਪੈਚ ਲਈ ਵੱਡੀ ਗਿਣਤੀ ਵਿੱਚ ਮਾਲ ਗੱਡੀਆਂ ਆਉਂਦੀਆਂ ਹਨ, ਜਿਸ ਕਾਰਨ ਮਾਲ ਗੱਡੀਆਂ ਦੇ ਡੱਬਿਆਂ ਵਿੱਚੋਂ ਚੋਰੀ ਹੋਣ ਦਾ ਲਗਾਤਾਰ ਖ਼ਤਰਾ ਬਣਿਆ ਰਹਿੰਦਾ ਹੈ। ਵਿਜੀਲੈਂਸ ਵਿੰਗ ਨੇ ਈ.ਓ. ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕਰਨ ਲਈ ਆਖਿਆ ਹੈ।

ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਨਗਰ ਕੌਂਸਲ ਦੇ ਈ.ਓ. ਅੰਮ੍ਰਿਤ ਲਾਲ ਨੇ ਕਿਹਾ ਕਿ ਸਥਾਨਕ ਨਿਗਮ ਨੇ ਕਬਜ਼ੇ ਹਟਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਜ਼ਮੀਨ ਸਥਾਨਕ ਸਰਕਾਰਾਂ ਵਿਭਾਗ ਦੀ ਨਹੀਂ ਸਗੋਂ ਮਾਲ ਵਿਭਾਗ (ਰੈਵੇਨਿਊ ਡਿਪਾਰਟਮੈਂਟ) ਦੀ ਹੈ, ਜਿਸ ਕਾਰਨ ਕੌਂਸਲ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਰਕਾਰੀ ਜ਼ਮੀਨ ਨੂੰ ਖਾਲੀ ਕਰਵਾਉਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਸਲਾਹ ਲੈ ਲਈ ਗਈ ਹੈ ਅਤੇ ਜਲਦੀ ਹੀ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Advertisement
×