ਫਰੀਦਕੋਟ ਪੁਲੀਸ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਤਲਾਸ਼ੀ
ਫਰੀਦਕੋਟ ਪੁਲੀਸ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ ਫਰੀਦਕੋਟ ’ਚ ਚੈਕਿੰਗ ਕੀਤੀ ਗਈ। ਇਹ ਚੈਕਿੰਗ ਲਗਭਗ 100 ਪੁਲੀਸ ਮੁਲਾਜ਼ਮਾਂ ਦੀਆਂ 5 ਟੀਮਾਂ ਬਣਾ ਕੇ ਤਕਰੀਬਨ 2 ਘੰਟਿਆਂ ਤੱਕ ਚਲਾਈ ਗਈ। ਐੱਸ ਐੱਸ ਪੀ ਡਾ. ਪ੍ਰਗਿਆ ਜੈਨ ਨੇ...
Advertisement
ਫਰੀਦਕੋਟ ਪੁਲੀਸ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ ਫਰੀਦਕੋਟ ’ਚ ਚੈਕਿੰਗ ਕੀਤੀ ਗਈ। ਇਹ ਚੈਕਿੰਗ ਲਗਭਗ 100 ਪੁਲੀਸ ਮੁਲਾਜ਼ਮਾਂ ਦੀਆਂ 5 ਟੀਮਾਂ ਬਣਾ ਕੇ ਤਕਰੀਬਨ 2 ਘੰਟਿਆਂ ਤੱਕ ਚਲਾਈ ਗਈ। ਐੱਸ ਐੱਸ ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਹ ਸਰਚ ਅਪਰੇਸ਼ਨ ਐੱਸ ਪੀ (ਸਥਾਨਕ) ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ। ਪੁਲੀਸ ਦੀਆਂ 5 ਵੱਖ-ਵੱਖ ਟੀਮਾਂ ਵੱਲੋਂ ਜੇਲ੍ਹ ਦੇ ਹਰ ਹਿੱਸੇ ਦੀ ਜਾਂਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਜਾਂਚ ਕੀਤੀ ਗਈ। ਐੱਸ ਪੀ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਹ ਜਾਂਚ ਮਹਿਲਾ ਪੁਲੀਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ।
Advertisement
Advertisement
×