ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ਰੀਦਕੋਟ ਨੂੰ ਸਾਫ਼-ਸੁਥਰਾ ਤੇ ਆਧੁਨਿਕ ਸ਼ਹਿਰ ਬਣਾਇਆ ਜਾਵੇਗਾ: ਸੇਖੋਂ

ਵਿਧਾਇਕ ਵੱਲੋਂ ਸ਼ਹਿਰ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਫ਼ਰੀਦਕੋਟ ’ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।
Advertisement

ਫ਼ਰੀਦਕੋਟ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 422.70 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ 303.01 ਲੱਖ ਰੁਪਏ ਦੀ ਲਾਗਤ ਨਾਲ ਜਹਾਜ਼ ਗਰਾਊਂਡ ਰੋਡ ਟੀ.ਸੀ.ਪੀ. ਗੇਟ-3 ਤੋਂ ਸੈਦੂ ਸ਼ਾਹ ਚੌਕ ਤੱਕ ਦਾ ਨੀਂਹ ਪੱਥਰ ਸੈਦੂ ਸ਼ਾਹ ਚੌਕ ਵਿੱਚ ਰੱਖਿਆ, ਜਦਕਿ 61.35 ਲੱਖ ਰੁਪਏ ਦੀ ਲਾਗਤ ਨਾਲ ਓਲਡ ਕੈਂਟ ਰੋਡ ਡੌਲਫਿਨ ਚੌਕ ਤੋਂ ਤਾਰਾ ਪੈਲੇਸ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ 14.25 ਲੱਖ ਰੁਪਏ ਦੀ ਲਾਗਤ ਨਾਲ ਪੁਰਾਣੀ ਦਾਣਾ ਮੰਡੀ ਤੋਂ ਜੁਬਲੀ ਸਿਨੇਮਾ ਚੌਕ ਤੱਕ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਪਰੰਤ ਉਨ੍ਹਾਂ 44.09 ਲੱਖ ਰੁਪਏ ਦੀ ਲਾਗਤ ਨਾਲ ਤਲਵੰਡੀ ਰੋਡ ਡੈਂਟਲ ਕਾਲਜ ਤੋਂ ਗਰੀਨ ਐਵੇਨਿਊ ਤੱਕ ਇੰਟਰਲਾਕਿੰਗ ਟਾਈਲਾਂ ਦਾ ਨੀਂਹ ਪੱਥਰ ਵੀ ਡੈਂਟਲ ਕਾਲਜ ਨੇੜੇ ਰੱਖਿਆ। ਸ੍ਰੀ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਿਕਾਸ ਯੋਜਨਾਵਾਂ ’ਤੇ ਲਗਾਤਾਰ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਫਰੀਦਕੋਟ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਸ਼ਹਿਰ ਦੀ ਸੰਭਾਲ ਵਿੱਚ ਆਪਣੀ ਭੂਮਿਕਾ ਨਿਭਾਉਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ, ਜਗਤਾਰ ਨੰਗਲ, ਪ੍ਰੀਤਮ ਭਾਣਾ, ਰਿੰਕੂ ਸਮਾਧਾਂ ਵਾਲਾ, ਕਮਲਜੀਤ ਐੱਮ ਸੀ, ਵਿਜੇ ਛਾਬੜਾ, ਰਾਜਦੀਪ ਸਰਪੰਚ ਮਹਿਮੂਆਣਾ, ਬੱਬੂ ਸਰਪੰਚ ਮਚਾਕੀ ਤੋਂ ਆਦਿ ਵੀ ਹਾਜ਼ਰ ਸਨ।

Advertisement

Advertisement
Show comments