ਖੇਤ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਅਰਥੀ ਫੂਕੀ

ਖੇਤ ਮਜ਼ਦੂਰਾਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਅਰਥੀ ਫੂਕੀ

ਪਿੰਡ ਥਾਂਦੇਵਾਲਾ ’ਚ ਕੈਪਟਨ ਸਰਕਾਰ ਦੀ ਅਰਥੀ ਫੂਕਦੇ ਹੋਏ ਖੇਤ ਮਜ਼ਦੂਰ।

ਗੁਰਸੇਵਕ ਸਿੰਘ ਪ੍ਰੀਤ

ਸ੍ਰੀ ਮੁਕਤਸਰ ਸਾਹਿਬ, 25 ਫਰਵਰੀ

ਪਿੰਡ ਥਾਂਦੇਵਾਲਾ ਵਿੱਚ ਮਜ਼ਦੂਰਾਂ ਦੇ ਜਬਰੀ ਪੱਟੇ ਜਾ ਰਹੇ ਬਿਜਲੀ ਮੀਟਰਾਂ ਨੂੰ ਲੈ ਕੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਬਿਜਲੀ ਪਾਵਰ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਤੇ ਇਕਾਈ ਪ੍ਰਧਾਨ ਨਿਸ਼ਾ ਕੌਰ ਥਾਂਦੇਵਾਲਾ ਨੇ ਆਖਿਆ ਕਿ ਕੈਪਟਨ ਸਰਕਾਰ ਨੇ ਪਹਿਲਾਂ ਵਾਲੀਆਂ ਸਰਕਾਰਾਂ ਨਾਲੋਂ ਵੱਧ ਸਹੂਲਤਾਂ ਦੇਣ ਦੇ ਚੋਣਾਂ ਮੌਕੇ ਵਾਅਦੇ ਕੀਤੇ ਸਨ ਪਰ ਹੁਣ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਮਸ਼ੀਨਰੀ ਅਤੇ ਨਵੀਂ ਤਕਨੀਕ ਰਾਹੀਂ ਪਹਿਲਾਂ ਹੀ ਵੱਡੀ ਪੱਧਰ ’ਤੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਉਜਾੜਾ ਹੋ ਚੁੱਕਿਆ ਹੈ। ਕਰੋਨਾ ਮਹਾਂਮਾਰੀ ਦੌਰਾਨ ਲਾਏ ਕਰਫਿਊ ਅਤੇ ਲੌਕਡਾਊਨ ਦੌਰਾਨ ਮਜ਼ਦੂਰਾਂ ਨੂੰ ਹੋਰ ਵੀ ਤੰਗੀਆਂ ਤੁਰਸ਼ੀਆਂ ਭਰੀ ਜਿੰਦਗੀ ਜਿਉੂਣ ਲਈ ਮਜ਼ਬੂਰ ਕਰ ਦਿੱਤਾ। ਅੱਜ ਰੁਜ਼ਗਾਰ ਵਿਹੂਣੇ ਲੋਕਾਂ ਨੂੰ ਵੱਡੇ ਪੱਧਰ ’ਤੇ ਬਿਜਲੀ ਦੇ ਬਿੱਲ ਆਏ ਹੋਏ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਐਕਟ 2020 ਨੂੰ ਲਾਗੂ ਕਰਨ ਦੇ ਮਨਸੂਬੇ ਨੂੰ ਪੂਰਾ ਕਰਨ ਲਈ ਕੈਪਟਨ ਸਰਕਾਰ ਵੱਲੋਂ ਵੱਡੀ ਪੱਧਰ ਤੇ ਮਜ਼ਦੂਰਾਂ ਦੇ ਘਰਾਂ ’ਚੋਂ ਜ਼ਿਆਦਾ ਬਿੱਲ ਆਉਣ ਕਾਰਨ ਮੀਟਰ ਪੁੱਟੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰ ਘਰਾਂ ’ਚੋਂ ਮੀਟਰ ਕੁਨੈਕਸ਼ਨ ਕੱਟਣ ਤੇ ਰੋਕ ਲਾਉਣ ਅਤੇ ਵਾਧੂ ਆਏ ਬਿਜਲੀ ਦੇ ਬਿੱਲ ਮੁਆਫ ਕਰਾਉਣ ਲਈ 5 ਮਾਰਚ ਨੂੰ ਐੱਸਸੀ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨੇ ਦੀ ਤਿਆਰੀ ਲਈ ਜ਼ਿਲ੍ਹਾ ਭਰ ਦੇ ਪਿੰਡਾਂ ’ਚ ਬੈਠਕਾਂ ਰੈਲੀਆਂ ਤੇ ਮੁਜ਼ਾਹਰੇ ਕੀਤੇ ਜਾਣਗੇ। ਇਸ ਸਮੇਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਦੇ ਮਜ਼ਦੂਰਾਂ ਦੀ ਜ਼ਿੰਦਗੀ ’ਤੇ ਪੈਣ ਵਾਲੇ ਮਾਰੂ ਅਸਰਾਂ ਖ਼ਿਲਾਫ਼ ਮਜ਼ਦੂਰਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਘੋਲ ’ਚ ਵੀ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਬਿਜਲੀ ਬਿੱਲ ਜਮ੍ਹਾਂ ਕਰਾਉਣ ਲਈ ਚਾਰ ਦਿਨ ਦੀ ਮੋਹਲਤ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਧੀਕ ਨਿਗਰਾਨ ਇੰਜਨੀਅਰ ਵੰਡ ਮੰਡਲ ਪਰਮਪਾਲ ਸਿੰਘ ਬੁੱਟਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਬਿਜਲੀ ਦੇ ਬਕਾਇਆ ਬਿੱਲ ਚਾਰ ਦਿਨਾਂ ਦੇ ਅੰਦਰ ਅਦਾ ਕਰਨ ਦਾ ਸਮਾਂ ਦਿੱਤਾ ਜਾਂਦਾ ਹੈ। ਉਸਤੋਂ ਬਾਅਦ ਕੁਨੈਕਸ਼ਨ ਕੱਟ ਦਿੱਤੀ ਜਾਣਗੇ ਜਿਸ ਨਾਲ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਤੇ ਖਰਚਾ ਸਹਿਣ ਕਰਨਾ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All