ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੇਤ ਮਜ਼ਦੂਰਾਂ ਵੱਲੋਂ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਧਰਨਾ

ਔਰਤਾਂ ਨੂੰ ਰੁਜ਼ਗਾਰ ਗਾਰੰਟੀ, ਹਜ਼ਾਰ ਰੁਪਏ ਮਹੀਨਾ, ਖੇਤੀ ਨੀਤੀ ਲਾਗੂ ਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ
ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਧਰਨੇ ਵਿਚ ਨਾਅਰੇਬਾਜ਼ੀ ਕਰਦੇ ਹੋਏ ਖੇਤ ਮਜ਼ਦੂਰ।
Advertisement

ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚਕਾਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਹੱਕੀ ਮੰਗਾਂ ਲਈ ਪਿੰਡ ਖੁੱਡੀਆਂ ਵਿੱਚ ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਰੋਹ ਭਰਪੂਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਖੇਤ ਮਜ਼ਦੂਰ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀ ਮੰਤਰੀ ਗੁਮੀਰ ਖੁੱਡੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਮੰਗਾਂ ਮੰਨ ਕੇ ਵੀ ਲਾਗੂ ਕਰਨ ਤੋਂ ਕੰਨੀ ਕਤਰਾ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੇ ਬੁਢਾਪਾ ਪੈਨਸ਼ਨ ਵਧਾਉਣ ਵਰਗੀਆਂ ਗਾਰੰਟੀਆਂ, ਲੋਕ ਪੱਖੀ ਖੇਤੀ ਨੀਤੀ ਲਾਗੂ ਅਤੇ ਬਿਜਲੀ ਸੋਧ ਬਿੱਲ ਰੱਦ ਕਰਨ ਜਿਹੇ ਮਸਲਿਆਂ ਤੋਂ ਅੱਖਾਂ ਫੇਰ ਗਈ ਹੈ । ਉਨ੍ਹਾਂ ਦੋਸ਼ ਲਾਇਆ ਕਿ ਮੰਤਰੀ ਵੱਲੋਂ ਅੰਦੋਲਨਾਂ ਦੌਰਾਨ ਮਜ਼ਦੂਰਾਂ ਤੇ ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਹੋਇਆ। ਧਰਨੇ ਵਿੱਚ ਭਾਕਿਯੂ (ਏਕਤਾ) ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ, ਮਹਿਲਾ ਮਜ਼ਦੂਰ ਆਗੂ ਤਾਰਾਵੰਤੀ ਅਤੇ ਜਸਵਿੰਦਰ ਕੌਰ ਦਬੜਾ, ਖੇਤ ਮਜ਼ਦੂਰ ਆਗੂ ਗੁਰਜੰਟ ਸਿੰਘ ਸਾਉਂਕੇ, ਮਨਦੀਪ ਸਿੰਘ ਸਿਵੀਆਂ, ਕਾਲਾ ਸਿੰਘ ਖੂਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਨਿੱਕਾ ਸੰਧੂ ਕਲਾਂ ਅਤੇ ਤੀਰਥ ਸਿੰਘ ਕੋਠਾਗੁਰੂ ਆਦਿ ਨੇ ਸੰਬੋਧਨ ਕੀਤਾ। ਇਸ ਦੌਰਾਨ ਖੇਤੀ ਮੰਤਰੀ ਗੁਰਮੀਤ ਖੁੱਡੀਆਂ ਨੇ ਖੇਤ ਮਜ਼ਦੂਰਾਂ ਤੋਂ ਮੰਗ ਪੱਤਰ ਲਿਆ।

Advertisement
Advertisement
Show comments