ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖਿਆਲੀ ਚਹਿਲਾਂਵਾਲੀ ’ਚ ਕਿਸਾਨ ਜਾਗਰੂਕਤਾ ਕੈਂਪ

ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ
Advertisement

ਪੱਤਰ ਪ੍ਰੇਰਕ

ਮਾਨਸਾ, 11 ਜੂਨ

Advertisement

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਸਾਂਝੀ ਟੀਮ ਵੱਲੋਂ ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ, ਜਿੱਥੇ ਖੇਤੀ ਨੂੰ ਵਿਕਸਿਤ ਕਰਨ ਲਈ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ, ਉਥੇ ਕਿਸਾਨਾਂ ਨੂੰ ਖੇਤੀ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਖੇਤੀ ਅਧਿਕਾਰੀਆਂ ਨੇ ਜਾਗਰੂਕਤਾ ਕੈਂਪ ਦੌਰਾਨ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਖੇਤੀ ਸਕੀਮਾਂ ਨੂੰ ਕਿਸਾਨਾਂ ਵਿੱਚ ਲੈਕੇ ਜਾਣਾ ਇਸ ਅਭਿਆਨ ਦਾ ਮੁੱਖ ਮਸਕਦ ਹੈ। ਉਨ੍ਹਾਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ, ਨਰਮੇ ਦੇ ਬੀਜ਼ ’ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ, ਖੇਤੀ ਸੰਦਾਂ ’ਤੇ ਸਬਸਿਡੀ ਆਦਿ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਬਾਇਓ ਖਾਦਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ, ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿਚ ਸਹਾਈ ਹੁੰਦੀਆਂ ਹਨ ਅਤੇ ਰਸਾਇਣਕ ਖਾਦਾਂ ਦੀ ਲੋੜ ਨੂੰ ਘਟਾਉਂਦੀਆਂ ਹਨ।

ਡਾ. ਤੇਜਪਾਲ ਨੇ ਗਰਮੀ ਦੀਆਂ ਸਬਜ਼ੀਆਂ ਟਮਾਟਰ, ਭਿੰਡੀ ਅਤੇ ਖੀਰੇ ਦੀ ਖੇਤੀ ਬਾਰੇ ਜਾਣਕਾਰੀ ਦਿੰਦਿਆਂ ਬੀਜਣ ਦਾ ਸਹੀ ਸਮਾਂ, ਸਿੰਜੀਏ ਦੇ ਤਰੀਕੇ ਅਤੇ ਫਸਲ ਸੁਰੱਖਿਆ ਬਾਰੇ ਦੱਸਿਆ ਗਿਆ।

Advertisement