ਸ਼ਹਿਣਾ: ਪਿੰਡ ਜੋਧਪੁਰ ਵਿੱਚ ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਕਿਸਾਨ ਆਗੂ ਦੀ ਮੌਤ ਹੋ ਗਈ ਜਿਨ੍ਹਾਂ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਉਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਿੰਡ ਇਕਾਈ ਦੇ ਪ੍ਰਧਾਨ ਸਨ। ਉਹ ਝੋਨੇ ਨੂੰ ਪਾਣੀ ਲਾ ਰਹੇ ਸਨ ਕਿ ਅਚਾਨਕ ਹੀ ਸਟਾਟਰ ’ਚ ਕਰੰਟ ਆ ਗਿਆ ਜਿਸ ਨੂੰ ਬੰਦ ਕਰਦੇ ਸਮੇਂ ਉਨ੍ਹਾਂ ਨੂੰ ਕਾਫ਼ੀ ਤੇਜ਼ ਕਰੰਟ ਲੱਗਾ। ਮ੍ਰਿਤਕ ਦੇ ਸਸਕਾਰ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲਾ, ਬਲਾਕ ਪ੍ਰਧਾਨ ਜਸਵੀਰ ਸਿੰਘ ਸੁੱਖਪੁਰਾ, ਜ਼ਿਲ੍ਹਾ ਆਗੂ ਸਿਕੰਦਰ ਸਿੰਘ, ਸੰਪੂਰਨ ਸਿੰਘ ਚੂੰਘਾ ਅਤੇ ਪਿੰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ