ਭੋਤਨਾ ’ਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਭੋਤਨਾ ਵਿੱਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਰਮਾਤਮਾ ਸਿੰਘ (46) ਪੁੱਤਰ ਦਰਸ਼ਨ ਸਿੰਘ ਨਿਵਾਸੀ ਭੋਤਨਾ ਬੀਤੀ ਰਾਤ ਆਪਣੇ ਘਰ ਵਿੱਚ ਇਨਵਰਟਰ ਠੀਕ ਕਰ ਰਿਹਾ ਸੀ ਕਿ ਅਚਾਨਕ ਉਸ...
Advertisement
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਭੋਤਨਾ ਵਿੱਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਰਮਾਤਮਾ ਸਿੰਘ (46) ਪੁੱਤਰ ਦਰਸ਼ਨ ਸਿੰਘ ਨਿਵਾਸੀ ਭੋਤਨਾ ਬੀਤੀ ਰਾਤ ਆਪਣੇ ਘਰ ਵਿੱਚ ਇਨਵਰਟਰ ਠੀਕ ਕਰ ਰਿਹਾ ਸੀ ਕਿ ਅਚਾਨਕ ਉਸ ਵਿੱਚ ਕਰੰਟ ਆ ਗਿਆ, ਜਿਸ ਨਾਲ ਕਿਸਾਨ ਪਰਮਾਤਮਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੱਜ ਸੋਗਮਈ ਮਾਹੌਲ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕ ਕਿਸਾਨ ਆਪਣੇ ਪਿਤਾ, ਪਤਨੀ, ਦੋ ਬੇਟੀਆਂ ਤੇ ਇੱਕ ਬੇਟੇ ਦਾ ਸਹਾਰਾ ਸੀ।
Advertisement
Advertisement