ਸੜਕ ਹਾਦਸੇ ’ਚ ਕਿਸਾਨ ਦੀ ਮੌਤ
ਪਟਿਆਲਾ: ਸ਼ੰਭੂ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨ ਦੀ ਇੱਥੋਂ ਨੇੜੇ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਸੁਖਮੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਕਸਮ ਪੱਟੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ। ਜਾਣਕਾਰੀ ਅਨੁਸਾਰ ਸੁਖਮੰਦਰ ਸਿੰਘ...
Advertisement
ਪਟਿਆਲਾ: ਸ਼ੰਭੂ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨ ਦੀ ਇੱਥੋਂ ਨੇੜੇ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਸੁਖਮੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਕਸਮ ਪੱਟੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ। ਜਾਣਕਾਰੀ ਅਨੁਸਾਰ ਸੁਖਮੰਦਰ ਸਿੰਘ ਹੋਰ ਕਿਸਾਨਾਂ ਨਾਲ ਮੁੱਖ ਸੜਕ ’ਤੇ ਪੈਦਲ ਹੀ ਸ਼ੰਭੂ ਮੋਰਚੇ ਵੱਲ ਜਾ ਰਿਹਾ ਸੀ ਤਾਂ ਪਿੰਡ ਬਪਰੌਰ ਕੋਲ ਕੋਈ ਅਣਪਛਾਤਾ ਵਾਹਨ ਫੇਟ ਮਾਰ ਗਿਆ। ਇਹ ਹਾਦਸਾ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੋਸਟ ਮਾਰਟਮ ਮਗਰੋਂ ਡਾਕਟਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਸਰਜੀਤ ਫੂਲ, ਜਸਵਿੰਦਰ ਲੌਂਗੋਵਾਲ ਅਤੇ ਬਲਕਾਰ ਬੈਂਸ ਨੇ ਸਰਕਾਰ ਤੋਂ ਉਸ ਦੇ ਪਰਿਵਾਰ ਲਈ ਢੁਕਵੇਂ ਮੁਆਵਜ਼ੇ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। -ਖੇਤਰੀ ਪ੍ਰਤੀਨਿਧ
Advertisement
Advertisement
×