ਕਿਸਾਨ ਦੀ ਦਿਲ ਦੇ ਦੌਰੇ ਕਾਰਨ ਮੌਤ
ਪਿੰਡ ਬੁਰਜ ਢਿੱਲਵਾਂ ਵਿੱਚ ਖੇਤ ’ਚ ਕੰਮ ਕਰਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਸਾਧੂ ਸਿੰਘ (46) ਵਜੋਂ ਹੋਈ ਹੈ ਅਤੇ ਉਸ ਕੋਲ ਦੋ ਏਕੜ ਜ਼ਮੀਨ ਜੱਦੀ ਪੁਸ਼ਤੀ ਅਤੇ ਬਾਕੀ ਜ਼ਮੀਨ ਠੇਕੇ...
Advertisement
ਪਿੰਡ ਬੁਰਜ ਢਿੱਲਵਾਂ ਵਿੱਚ ਖੇਤ ’ਚ ਕੰਮ ਕਰਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਸਾਧੂ ਸਿੰਘ (46) ਵਜੋਂ ਹੋਈ ਹੈ ਅਤੇ ਉਸ ਕੋਲ ਦੋ ਏਕੜ ਜ਼ਮੀਨ ਜੱਦੀ ਪੁਸ਼ਤੀ ਅਤੇ ਬਾਕੀ ਜ਼ਮੀਨ ਠੇਕੇ ’ਤੇ ਲੈ ਕੇ ਵਾਹੀ ਕਰਦਾ ਸੀ। ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸਾਧੂ ਸਿੰਘ ਆਪਣੇ ਖੇਤ ਵਿੱਚ ਖਾਦ ਪਾ ਰਿਹਾ ਸੀ, ਜਿਸ ਨੂੰ ਕੰਮ ਕਰਦੇ ਵੇਲੇ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਚੱਕਰ ਖਾਕੇ ਖੇਤ ਵਿੱਚ ਹੀ ਡਿੱਗ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।
ਪਿੰਡ ਵਾਸੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਧੂ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ।
Advertisement
Advertisement