ਖੇਤ ’ਚ ਕੰਮ ਕਰਦੇ ਕਿਸਾਨ ਦੀ ਦਿਲ ਦੇ ਦੌਰੇ ਕਾਰਨ ਮੌਤ
ਪਿੰਡ ਭੂਨਾ ਦੇ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਿਸਾਨ ਨਰੇਸ਼ ਕੁਮਾਰ ਆਪਣੇ ਖੇਤ ਵਿੱਚ ਨਰਮੇ ਦੀ ਗੁਡਾਈ ਕਰ ਰਿਹਾ ਸੀ ਕਿ ਅਚਾਨਕ ਉਸਦੀ ਛਾਤੀ ਵਿੱਚ ਤੇਜ਼ ਦਰਦ ਹੋਇਆ। ਉਸ...
Advertisement
ਪਿੰਡ ਭੂਨਾ ਦੇ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਿਸਾਨ ਨਰੇਸ਼ ਕੁਮਾਰ ਆਪਣੇ ਖੇਤ ਵਿੱਚ ਨਰਮੇ ਦੀ ਗੁਡਾਈ ਕਰ ਰਿਹਾ ਸੀ ਕਿ ਅਚਾਨਕ ਉਸਦੀ ਛਾਤੀ ਵਿੱਚ ਤੇਜ਼ ਦਰਦ ਹੋਇਆ। ਉਸ ਦੀ ਹਾਲਤ ਵਿਗੜਦੀ ਵੇਖ ਕੇ ਉਸ ਦੇ ਨਾਲ ਖੇਤ ਵਿੱਚ ਕੰਮ ਕਰ ਰਹੀ ਉਸ ਦੀ ਪਤਨੀ ਨੇ ਪਰਿਵਾਰਕ ਮੈਂਬਰਾਂ ਨੂੰਜਾਣਕਾਰੀ ਦਿੱਤੀ। ਪਰਿਵਾਰਕ ਮੈਂਬਰ ਨਰੇਸ਼ ਕੁਮਾਰ ਨੂੰ ਸਿਰਸਾ ਦੇ ਹਸਪਤਾਲ ਲੈ ਕੇ ਪਹੁੰਚੇ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦਾ ਪਤਾ ਲੱਗਦਿਆਂ ਹੀ ਰਾਣੀਆਂ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਦੇ ਪੋਸਟ ਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
Advertisement
Advertisement