ਪਰਾਲੀ ਫੂਕਣ ਦੇ ਦੋਸ਼ ਹੇਠ ਕਿਸਾਨ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ
ਖੇਤੀਬਾੜੀ ਵਿਭਾਗ ਨੇ ਖੇਤਰ ਦੇ ਅਸੀਰ ਪਿੰਡ ਵਿੱਚ ਇੱਕ ਕਿਸਾਨ ਨੂੰ ਪਰਾਲੀ ਫੂਕਣ ਦੇ ਦੋਸ਼ ਹੇਠ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਉਸ ਖ਼ਿਲਾਫ਼ ਕਾਲਾਂਵਾਲੀ ਪੁਲੀਸ ਨੂੰ ਕੇਸ ਦਰਜ ਕਰਨ ਲਈ ਸੂਚਿਤ ਕੀਤਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇਸ਼ਟਪਾਲ...
ਖੇਤੀਬਾੜੀ ਵਿਭਾਗ ਨੇ ਖੇਤਰ ਦੇ ਅਸੀਰ ਪਿੰਡ ਵਿੱਚ ਇੱਕ ਕਿਸਾਨ ਨੂੰ ਪਰਾਲੀ ਫੂਕਣ ਦੇ ਦੋਸ਼ ਹੇਠ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਉਸ ਖ਼ਿਲਾਫ਼ ਕਾਲਾਂਵਾਲੀ ਪੁਲੀਸ ਨੂੰ ਕੇਸ ਦਰਜ ਕਰਨ ਲਈ ਸੂਚਿਤ ਕੀਤਾ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇਸ਼ਟਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਟੇਲਾਈਟ ਜਾਣਕਾਰੀ ਰਾਹੀਂ ਮਿਲੀ ਸੀ ਕਿ ਅਸੀਰ ਪਿੰਡ ਵਿੱਚ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਹੈ। ਇਸ ਤੋਂ ਬਾਅਦ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਰਮਚਾਰੀ ਪਿੰਡ ਸਕੱਤਰ ਭੂਪ ਸਿੰਘ ਅਤੇ ਪਟਵਾਰੀ ਗੁਰਪ੍ਰੀਤ ਸਿੰਘ ਮੌਕੇ ’ਤੇ ਪਹੁੰਚੇ। ਮੌਕੇ ’ਤੇ ਅਸੀਰ ਦੇ ਇੱਕ ਕਿਸਾਨ ਗਮਦੂਰ ਸਿੰਘ ਦੀ ਚਾਰ ਏਕੜ ਪਰਾਲੀ ਸੜਦੀ ਹੋਈ ਮਿਲੀ। ਕਾਰਵਾਈ ਕਰਦੇ ਹੋਏ ਕਿਸਾਨ ਨੂੰ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਅਤੇ ਕਾਲਾਂਵਾਲੀ ਪੁਲੀਸ ਨੂੰ ਅਗਲੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਕਿਸਾਨਾਂ ਵੱਲੋਂ ਪਰਾਲੀ ਸਾੜਨ ’ਤੇ ਸਖ਼ਤ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਲਈ ਜਾਗਰੂਕਤਾ ਕੀਤਾ ਜਾ ਰਿਹਾ ਹੈ ਪਰ ਉਹ ਅੱਗ ਲਾਉਣ ਤੋਂ ਰੁਕ ਨਹੀਂ ਰਹੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜਨ ਅਤੇ ਇਸ ਦੀ ਬਜਾਇ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਇਸ ਦੀਆਂ ਗੱਠਾਂ ਬਣਾ ਕੇ ਇਸ ਦਾ ਨਿਬੇੜਾ ਕਰਨ।

