ਰਾਮਗੜ੍ਹ ਵਿੱਚ ਲੋਹੜੀ ਮੌਕੇ ਕਿਸਾਨ ਆਗੂਆਂ ਦਾ ਸਨਮਾਨ

ਰਾਮਗੜ੍ਹ ਵਿੱਚ ਲੋਹੜੀ ਮੌਕੇ ਕਿਸਾਨ ਆਗੂਆਂ ਦਾ ਸਨਮਾਨ

ਕਿਸਾਨ ਅੰਦੋਲਨ ’ਚ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਆਗੂ।

ਲਖਵੀਰ ਸਿੰਘ ਚੀਮਾ

ਟੱਲੇਵਾਲ, 14 ਜਨਵਰੀ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀਆਂ ਟੀਮ ਵੱਲੋਂ ਪਿੰਡ ਰਾਮਗੜ੍ਹ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ ਅਤੇ ਇਸ ਦੌਰਾਨ ਕਿਸਾਨ ਅੰਦੋਲਨ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਕਿਸਾਨ ਜੱਥੇਬੰਦੀ ਦੇ ਆਗੂ ਕੁਲਵੰਤ ਸਿੰਘ ਭਦੌੜ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਦੁੱਲਾ ਭੱਟੀ ਦੀ ਵੀਰਗਾਥਾ ਨਾਲ ਜੋੜ ਕੇ ਵੇਖਿਆ ਵਧੇਰੇ ਸਾਰਥਿਕ ਹੈ। ਦੁੱਲੇ ਭੱਟੀ, ਉਸ ਦੇ ਬਾਪ, ਦਾਦਾ ਦੀ ਸ਼ਹਾਦਤ ਸਮੇਂ ਦੇ ਬਾਬਰਾਂ ਦੀ ਜਬਰ, ਲੁੱਟ ਖਿਲਾਫ਼ ਜੂਝਣ ਦਾ ਸ਼ਾਨਾਮੱਤਾ ਪੰਨਾ ਹੈ। ਸਦੀਆਂ ਬੀਤ ਜਾਣ ਬਾਅਦ ਵੀ ਦੁੱਲੇ ਭੱਟੀ ਦੀ ਸ਼ਹਾਦਤ ਮੌਜੂਦਾ ਮੋਦੀ ਹਕੂਮਤ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ਼ ਜੂਝਣ ਲਈ ਰਾਹ ਦਰਸਾਵਾ ਬਣੀ ਹੋਈ ਹੈ। ਜੇਕਰ ਦੁੱਲੇ ਭੱਟੀ ਦੇ ਬਾਪ ਦਾਦਾ ਨੇ ਅਕਬਰ ਦੀ ਕਿਸਾਨਾਂ ਕੋਲੋਂ ਜਬਰੀ ਲਗਾਨ ਵਸੂਲੀ ਖਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਤਾਂ ਮੌਜੂਦਾ ਸਮੇਂ ਮੋਦੀ ਹਕੂਮਤ ਨੇ ਸਾਮਰਾਜੀ ਲੁਟੇਰੀਆਂ ਸੰਸਥਾਵਾਂ ਦੀਆਂ ਨੀਤੀ ਲਾਗੂ ਕਰਦਿਆਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਹੀਂ ਸਾਡੀਆਂ ਜ਼ਮੀਨਾਂ ਹੀ ਅਡਾਨੀਆਂ-ਅੰਬਾਨੀਆਂ ਦੇ ਹਵਾਲੇ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਸੀ, ਜਿਸਨੂੰ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੇ ਏਕੇ ਨੇ ਕਾਮਯਾਬ ਨਹੀਂ ਹੋਣ ਦਿੱਤਾ ਅਤੇ ਖੇਤੀ ਕਾਨੂੰਨ ਰੱਦ ਕਰਵਾਏ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕੇਂਦਰੀ ਅਤੇ ਸੂਬਾਈ ਹਕੂਮਤਾਂ ਖਿਲਾਫ਼ ਸੂਹਾ ਪਰਚਮ ਬੁਲੰਦ ਰੱਖਣ ਲਈ 21 ਜਨਵਰੀ ਨੂੰ ਦਾਣਾ ਮੰਡੀ ਬਰਨਾਲਾ ਵਿੱਚ ਕੀਤੀ ਜਾ ਰਹੀ ਵਿਸ਼ਾਲ ਸੂਬਾਈ ‘ਜੁਝਾਰ ਰੈਲੀ’ ਵਿੱਚ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਗਈ।

ਇਸ ਮੌਕੇ ਮਾਸਟਰ ਗੁਰਮੇਲ ਭੂਟਾਲ, ਮਜ਼ਦੂਰ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All