ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਂਸਰ ਕਾਰਨ ਕਿਸਾਨ ਆਗੂ ਦੇ ਪੁੱਤਰ ਦੀ ਮੌਤ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਦੇ ਇਕਲੌਤੇ ਪੁੱਤਰ ਰਾਜਦੀਪ ਸਿੰਘ ਦੀ ਕੈਂਸਰ ਕਾਰਨ ਮੌਤ ਹੋ ਗਈ ਹੈ। 25 ਸਾਲਾ ਰਾਜਦੀਪ ਸਿੰਘ ਚਾਰ-ਪੰਜ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਿਹਾ ਸੀ ਅਤੇ ਹੁਣ ਉਸ ਦਾ...
ਰਾਜਦੀਪ ਸਿੰਘ।
Advertisement

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਦੇ ਇਕਲੌਤੇ ਪੁੱਤਰ ਰਾਜਦੀਪ ਸਿੰਘ ਦੀ ਕੈਂਸਰ ਕਾਰਨ ਮੌਤ ਹੋ ਗਈ ਹੈ। 25 ਸਾਲਾ ਰਾਜਦੀਪ ਸਿੰਘ ਚਾਰ-ਪੰਜ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਿਹਾ ਸੀ ਅਤੇ ਹੁਣ ਉਸ ਦਾ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਉਸ ਦਾ ਅੰਤਿਮ ਸੰਸਕਾਰ ਅੱਜ ਪਿੰਡ ਝੁੰਬਾ ਵਿਖੇ ਹੋਇਆ। ਇਸ ਮੌਕੇ ਭਾਕਿਯੂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਪ੍ਰੈਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ, ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ, ਔਰਤ ਜਥੇਬੰਦੀ ਦੀ ਆਗੂ ਹਰਿੰਦਰ ਬਿੰਦੂ, ਕਰਮਜੀਤ ਕੌਰ ਲਹਿਰਾਖਾਨਾ, ਪਰਮਜੀਤ ਕੌਰ ਪਿੱਥੋ, ਮਾਲਣ ਕੌਰ ਕੋਠਾਗੁਰੂ ਤੋਂ ਇਲਾਵਾ ਲੋਕ ਮੋਰਚਾ ਪੰਜਾਬ ਦੇ ਜਗਮੇਲ ਸਿੰਘ ਤੇ ਸੁਖਵਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ ਲਹਿਰਾ ਮੁਹੱਬਤ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ ਤੇ ਹੋਰ ਮੌਜੂਦ ਸਨ। ਰਾਜਦੀਪ ਸਿੰਘ ਨਮਿਤ ਅੰਤਿਮ ਅਰਦਾਸ 24 ਜੁਲਾਈ ਨੂੰ ਪਿੰਡ ਝੁੰਬਾ ਵਿੱਚ ਹੋਵੇਗੀ।

 

Advertisement

Advertisement
Show comments