ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ
ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ’ਚ ਦਰਜ ਪੁਲੀਸ ਕੇਸ ਰੱਦ ਕਰਨ ਨੂੰ ਲੈ ਕੇ ਸੌਂਪਿਆ ਮੰਗ ਪੱਤਰ
Advertisement
ਭਾਰਤੀ ਕਿਸਾਨ ਯੂਨੀਅਨ (ਏਕਤਾ ਅਜ਼ਾਦ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਕ੍ਰਾਂਤੀਕਾਰੀ) ਵੱਲੋਂ ਕਿਸਾਨਾਂ ਉਪਰ ਪਰਾਲੀ ਸਾੜਨ ਦੇ ਮਾਮਲੇ ਨੂੰ ਲੈਕੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ਵਿੱਚ ਇਹ ਮੰਗ ਪੱਤਰ ਮਾਨਸਾ ਦੇ ਐਸਡੀਐਮ ਕਾਲਾ ਰਾਮ ਕਾਂਸਲ ਵੱਲੋਂ ਹਾਸਲ ਕੀਤਾ ਗਿਆ। ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਉਪਰ ਪਰਾਲੀ ਸਾੜਨ ਦੇ ਮਾਮਲੇ ਰੱਦ ਨਾ ਕੀਤੇ ਤਾਂ 5 ਦਸੰਬਰ ਨੂੰ ਮਾਨਸਾ ਵਿੱਚ 1 ਤੋਂ 3 ਵਜੇ ਤੱਕ ਰੇਲਾ ਦਾ ਚੱਕਾ ਜਾਮ ਕੀਤਾ ਜਾਵੇਗਾ
ਭਾਰਤੀ ਕਿਸਾਨ ਯੂਨੀਅਨ (ਏਕਤਾ ਅਜ਼ਾਦ) ਦੇ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬੇਸ਼ੱਕ ਪ੍ਰਸ਼ਾਸਨ ਵੱਲੋਂ ਅਜਿਹੇ ਪਰਚੇ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਹ ਪਰਚੇ ਵੱਖ-ਵੱਖ ਥਾਣਿਆਂ ਵਿੱਚ ਅਜੇ ਵੀ ਦਰਜ ਹਨ, ਜਿਸ ਕਰਕੇ ਇਨ੍ਹਾਂ ਭਰੋਸੇ ਅਨੁਸਾਰ ਤੁਰੰਤ ਰੱਦ ਕਰਨ ਦੀ ਲੋੜ ਹੈ।
Advertisement
Advertisement
Advertisement
×

