ਭਗਤਾ ਭਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫੂਲ ਵੱਲੋਂ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਤਹਿਤ ਭਗਤਾ ਭਾਈ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਜਗਦੀਸ਼ ਸਿੰਘ ਖੇਤੀਬਾੜੀ ਅਫ਼ਸਰ ਫੂਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਮਗਰੋਂ ਬੀਜੀ ਕਣਕ ਦੀ ਫ਼ਸਲ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। -ਪੱਤਰ ਪ੍ਰੇਰਕ