ਕਿਸਾਨ ਸਿਖਲਾਈ ਕੈਂਪ ਭਲਕੇ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ 27 ਨਵੰਬਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਹਿਕ ਰਿਜ਼ੋਰਟ ਨੇੜੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿੱਚ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ...
Advertisement
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ 27 ਨਵੰਬਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਹਿਕ ਰਿਜ਼ੋਰਟ ਨੇੜੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿੱਚ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਗੁਰਜੀਤ ਸਿੰਘ ਬਰਾੜ ਵੱਲੋਂ ਕੀਤੀ ਜਾਵੇਗੀ। ਇਸ ਕੈਂਪ ਵਿੱਚ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਵਧੇਰੇ ਪੈਦਾਵਾਰ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ।
Advertisement
Advertisement
Advertisement
×

