ਪੱਤਰ ਪ੍ਰੇਰਕ
ਮਾਨਸਾ, 18 ਨਵੰਬਰ
ਪਿੰਡ ਕਰਮਗੜ੍ਹ ਔਤਾਂਵਾਲੀ ਵਿੱਚ ਕਿਸਾਨ ਭੋਲਾ ਸਿੰਘ ਦੀ ਜ਼ਮੀਨ ਨਿਲਾਮ ਹੋਣ ਤੋਂ ਬਚਾਅ ਲਈ ਗਈ ਹੈ। ਪੀੜਤ ਕਿਸਾਨ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਡੱਟ ਕੇ ਖੜ੍ਹ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਭੋਲਾ ਸਿੰਘ ਨੇ ਬੈਂਕ ਤੋਂ ਦੋ ਲੱਖ ਰੁਪਏ ਲੈ ਕੇ ਟਰੈਕਟਰ ਲਿਆ ਸੀ। ਫ਼ਸਲ ਮਾੜੀ ਰਹਿ ਜਾਣ ਕਾਰਨ ਉਹ ਕਰਜ਼ਾ ਨਹੀਂ ਉਤਾਰ ਸਕਿਆ ਤੇ ਬੈਂਕ ਨੇ ਕਿਸਾਨ ਭੋਲਾ ਸਿੰਘ ਖ਼ਿਲਾਫ਼ 2 ਲੱਖ ਬਦਲੇ 12 ਲੱਖ ਦੀ ਕੁਰਕੀ ਲਿਆਂਦੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਜਥੇਬੰਦੀ ਦੇ ਧਿਆਨ ਵਿੱਚ ਆਇਆ ਤਾਂ ਵਰਕਰਾਂ ਨੇ ਤਹਿਸੀਲਦਾਰ ਦੀਆਂ ਪੌੜੀਆਂ ਦਾ ਘਿਰਾਓ ਕਰ ਦਿੱਤਾ ਅਤੇ ਕੋਈ ਵੀ ਅਧਿਕਾਰੀ ਕੁਰਕੀ ਕਰਨ ਨਹੀਂ ਆਇਆ।