ਪੱਤਰ ਪ੍ਰੇਰਕ
ਜ਼ੀਰਾ, 13 ਅਕਤੂਬਰ
ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜ਼ੀਰਾ ਵਿਚ 15 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਕਿਸਾਨ-ਮਜ਼ਦੂਰ ਮਹਾਪੰਚਾਇਤ ਕਰਵਾਈ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਜਰਨਲ ਸਕੱਤਰ ਬਲਦੇਵ ਜ਼ੀਰਾ ਨੇ ਦੱਸਿਆ ਕਿ 15 ਅਕਤੂਬਰ ਨੂੰ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਚ ਕਿਸਾਨ-ਮਜ਼ਦੂਰ ਮਹਾਪੰਚਾਇਤ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ, ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਤੇ ਮੋਦੀ ਦੀ ਗੁੰਡਾਗਰਦੀ ਦਾ ਜਵਾਬ ਦੇਣ ਲਈ ਮਹਾਂ ਪੰਚਾਇਤ ਸ਼ਾਮਲ ਹੋਣ। ਇਸ ਮਹਾਪੰਚਾਇਤ ਵਿੱਚ ਸੁਰਜੀਤ ਸਿੰਘ ਫੂਲ, ਗੁਰਨਾਮ ਸਿੰਘ ਚੜੂਨੀ, ਹਰਪਾਲ ਸਿੰਘ ਸੰਘਾ, ਹਰਜੀਤ ਸਿੰਘ ਰਵੀ ਤੇ ਹੋਰ ਪਹੁੰਚ ਰਹੇ ਹਨ। ਉਨ੍ਹਾਂ ਆਖਿਆ ਕਿ ਮੋਦੀ ਤੇ ਯੋਗੀ ਸਰਕਾਰ ਮੁਲਜ਼ਮਾਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ।