DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ-ਮਜ਼ਦੂਰਾਂ ਵੱਲੋਂ ਮੱਲਾਂਵਾਲਾ ਤੇ ਪਿੰਡਾਂ ’ਚ ਝੰਡਾ ਮਾਰਚ

ਪਰਾਲੀ ਸਾੜਨ ਤੋਂ ਕਿਸਾਨਾਂ ’ਤੇ ਪਰਚੇ ਜਾਂ ਜੁਰਮਾਨੇ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਝੰਡਾ ਮਾਰਚ ਕਰਦੇ ਸਮੇਂ ਗੱਲਬਾਤ ਕਰਦੇ ਹੋਏ ਕਿਸਾਨ ਆਗੂ। ਫੋਟੋ ਜਸਪਾਲ ਸਿੰਘ ਸੰਧੂ
Advertisement
ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਮੱਲਾਂਵਾਲਾ ਤੇ ਆਸ ਪਾਸ ਪਿੰਡਾਂ ਵਿੱਚ ਝੰਡਾ ਮਾਰਚ ਕੱਢਿਆ। ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਕਿਸੇ ਕਿਸਾਨ ’ਤੇ ਪਰਾਲੀ ਸਾੜਨ ਦਾ ਪਰਚਾ ਕੀਤਾ ਜਾਂ ਕਿਸਾਨ ਨੂੰ ਗ੍ਰਿਫ਼ਤਾਰ ਕੀਤਾ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ।

ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੇ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ, ਮੀਤ ਪ੍ਰਧਾਨ ਮੱਸਾ ਸਿੰਘ ਦੀ ਅਗਵਾਈ ਵਿੱਚ ਤਕਰੀਬਨ 25 ਪਿੰਡਾਂ ਤੋਂ ਆਏ ਕਿਸਾਨਾਂ ਨੇ ਪਿੰਡ ਆਸਿਫ ਵਾਲਾ 'ਚ ਮੀਟਿੰਗ ਕੀਤੀ, ਜਿਸ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਿਸਾਨ ਆਗੂਆਂ ਕਿਹਾ ਕਿ ਕਿ ਪਰਾਲੀ ਨੂੰ ਅੱਗ ਲਾਉਣਾ ਸਾਡਾ ਸ਼ੌਕ ਨਹੀਂ, ਮਜਬੂਰੀ ਹੈ।

Advertisement

ਉਨ੍ਹਾਂ ਕਿਹਾ ਕਿ ਉਹ ਪਰਾਲੀ ਦੀ ਸਾਂਭ ਸੰਭਾਲ ਲਈ ਲੰਮੇ ਸਮੇਂ ਤੋਂ ਸਰਕਾਰ ਤੋਂ 7 ਹਜ਼ਾਰ ਰੁਪਏ ਪ੍ਰਤੀ ਏਕੜ ਬੋਨਸ ਦੀ ਮੰਗ ਕਰ ਰਹੇ ਹਨ ਪਰ ਸਰਕਾਰਾਂ ਉਨ੍ਹਾਂ ਦੀ ਗੱਲ ’ਤੇ ਕੋਈ ਗੌਰ ਨਹੀਂ ਕਰ ਰਹੀਆਂ। ਕਿਸਾਨਾਂ ਕਿਹਾ ਕਿ ਫਸਲ ਦਾ ਰੇਟ ਘੱਟ ਹੋਣ ਕਰਕੇ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬਿਆ ਹੋਇਆ ਹੈ, ਇਸ ਲਈ ਉਸ ਨੂੰ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣੀ ਪੈਂਦੀ ਹੈ। ਉਕਤ ਆਗੂਆਂ ਕਿਹਾ ਕਿ ਨੇ ਅਚਾਨਕ ਆਏ ਹੜ੍ਹਾਂ ਦੇ ਪਾਣੀ ਨੇ 5 ਲੱਖ ਏਕੜ ਫ਼ਸਲ ਨਸ਼ਟ ਕਰ ਦਿੱਤੀ ਹੈ ਅਤੇ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਦਾ ਝਾੜ ਵੀ ਬਹੁਤ ਘੱਟ ਹੈ। ਉਕਤ ਆਗੂਆਂ ਕਿਹਾ ਕਿ ਕਿਸਾਨਾਂ ਨੂੰ ਡੀ ਏ ਪੀ ਖਾਦ ਲੈਣ ਵਿੱਚ ਬਹੁਤ ਮੁਸ਼ਕਲਾਂ ਆ ਰਹੀਆ ਹਨ ਤੇ ਦੁਕਾਨਦਾਰ ਖਾਦ ਨਾਲ ਬੇ ਲੋੜਾ ਸਮਾਨ ਦੇ ਕੇ ਕਿਸਾਨਾਂ ਤੇ ਬੋਝ ਪਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਮਸਲਿਆਂ ਦਾ ਹੱਲ ਜਲਦੀ ਕੀਤਾ ਜਾਵੇ।

Advertisement

Advertisement
×