ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਸਰਕਾਰ ਵਿਰੁੱਧ ਨਿੱਤਰੇ ਕਿਸਾਨ ਤੇ ਟਰੱਕ ਅਪਰੇਟਰ

ਸ਼ਹਿਰ ’ਚ ਰੋਸ ਮਾਰਚ ਕੀਤਾ; ਬਾਹਰਲੇ ਟਰੱਕਾਂ ਰਾਹੀਂ ਮਾਲ ਢੋਣ ਦੇ ਦੋਸ਼
ਭਗਤਾ ਭਾਈ ’ਚ ਰੋਸ ਮਾਰਚ ਕਰਦੇ ਟਰੱਕ ਅਪਰੇਟਰ ਤੇ ਜਨਤਕ ਜਥੇਬੰਦੀਆਂ ਦੇ ਵਰਕਰ।
Advertisement

ਇਥੇ ਸੰਤ ਮਹੇਸ਼ ਮੁਨੀ ਜੀ ਟਰੱਕ ਅਪਰੇਟਰਜ਼ ਵੈਲਫੇਅਰ ਸੁਸਾਇਟੀ ਨਾਲ ਸਬੰਧਤ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਆਪਣੇ ਹਿੱਤਾਂ ਦੀ ਰਾਖੀ ਲਈ ਅੱਜ ਸ਼ਹਿਰ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਵੱਡੀ ਗਿਣਤੀ ਵਿਚ ਔਰਤਾਂ ਸਮੇਤ ਕਈ ਜਨਤਕ ਜਥੇਬੰਦੀਆਂ ਨੇ ਇਸ ਮਾਰਚ 'ਚ ਸ਼ਾਮਲ ਹੋ ਕੇ ਟਰੱਕ ਅਪਰੇਟਰਾਂ ਦੇ ਸੰਘਰਸ਼ ਦਾ ਸਾਥ ਦੇਣ ਦਾ ਐਲਾਨ ਕੀਤਾ। ਬੀਕੇਯੂ (ਉਗਰਾਹਾਂ) ਬਲਾਕ ਭਗਤਾ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ (ਕੋਠਾ ਗੁਰੂ) ਨੇ ਦੋਸ਼ ਲਾਇਆ ਕਿ ਯੂਨੀਅਨ ਦੇ ਮਾਮਲੇ ਵਿੱਚ ਠੇਕੇਦਾਰ ਵੱਲੋਂ ਸੱਤਾਧਾਰੀ ਧਿਰ ਦੀ ਕਥਿਤ ‌ਮਿਲੀ ਭੁਗਤ ਕਾਰਨ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੁਣ ਸੱਤਾਧਾਰੀ ਧਿਰ ਦੀ ਸ਼ਹਿ ’ਤੇ ਬਾਹਰਲੇ ਟਰੱਕਾਂ ਤੇ ਟਰੈਕਟਰ-ਟਰਾਲੀਆਂ ਰਾਹੀਂ ਮਾਲ ਢੋਇਆ ਜਾ ਰਿਹਾ ਹੈ, ਜਿਸ ਨਾਲ ਸਥਾਨਕ ਟਰੱਕ ਅਪਰੇਟਰਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰੱਕ ਯੂਨੀਅਨ ਦੇ ਆਗੂ ਰਤੇਸ਼ ਰਿੰਕੂ ਨੇ ਟਰੱਕ ਮਾਲਕਾਂ ਤੇ ਅਪਰੇਟਰਾਂ ਦੀਆਂ ਹੱਕੀ ਮੰਗਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ 18 ਟਰੱਕ ਅਪਰੇਟਰਾਂ ਤੇ ਡਰਾਈਵਰਾਂ ਨੂੰ ਜੇਲ ਵਿੱਚ ਡੱਕ ਦਿੱਤਾ ਸੀ। ਇਸ ਮੌਕੇ ਮਜ਼ਦੂਰ ਆਗੂ ਤੀਰਥ ਸਿੰਘ ਕੋਠਾ ਗੁਰੂ, ਔਰਤ ਆਗੂ ਮਾਲਣ ਕੌਰ, ਰਣਧੀਰ ਸਿੰਘ ਮਲੂਕਾ, ਰਣਜੀਤ ਸਿੰਘ ਰਾਣਾ, ਮਹਿੰਦਰ ਸਿੰਘ ਸਕੱਤਰ ਤੇ ਜੀਵਨ ਸਿੰਘ ਭਗਤਾ ਹਾਜ਼ਰ ਸਨ।

Advertisement
Advertisement
Show comments