ਮਾਨਸਾ: ਲਗਾਤਾਰ ਰਾਤਾਂ ਨੂੰ ਖੇਤੀ ਮੋਟਰਾਂ ਦੀ ਸਪਲਾਈ ਦੇਣ ਦੇ ਵਿਰੋਧ ਵਜੋਂ ਭੜਕੇ ਹੋਏ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਮਾਨਸਾ ਸਥਿਤ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਲਾਇਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਬਿਜਲੀ ਰਾਤ ਸਮੇਂ ਦਿੱਤੀ ਜਾ ਰਹੀ ਹੈ, ਜਦੋਂ ਦਿਨ ਸਮੇਂ ਉਦਯੋਗਪਤੀਆਂ ਨੂੰ ਬਿਜਲੀ ਦਿੱਤੀ ਜਾ ਰਹੀ ਹੈ। 66 ਕੇ.ਵੀ ਸਬ-ਸਟੇਸ਼ਨ ਮਾਨਸਾ ਦੇ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਇੱਕ ਦਿਨ ਰਾਤ ਨੂੰ ਨਾਗਾ ਪਾ ਕੇ ਤੀਸਰੇ ਦਿਨ ਦਿਨ ਵੇਲੇੇ 9 ਵਜੇ ਤੋਂ ਲੈ ਕੇ 7 ਵਜੇ ਤੱਕ ਨਿਰਵਿਘਨ 10 ਘੰਟੇ ਬਿਜਲੀ ਦਿੱਤੀ ਜਾਵੇਗੀ।-ਪੱਤਰ ਪ੍ਰੇਰਕ