ਕਿਸਾਨਾਂ ਵੱਲੋਂ ਥਾਣੇ ਦੇ ਘਿਰਾਓ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ 14 ਜਨਵਰੀ ਤੋਂ ਥਾਣਾ ਜੋਗਾ ਅੱਗੇ ਧਰਨਾ ਲਗਾ ਕੇ ਪੱਕਾ ਮੋਰਚਾ ਆਰੰਭ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਵੱਲੋਂ ਪੱਕਾ ਮੋਰਚਾ ਪਿੰਡ ਰੱਲਾ ਦੇ ਕੁੱਝ ਵਿਅਕਤੀਆਂ ’ਤੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਉਣ ਨੂੰ...
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ 14 ਜਨਵਰੀ ਤੋਂ ਥਾਣਾ ਜੋਗਾ ਅੱਗੇ ਧਰਨਾ ਲਗਾ ਕੇ ਪੱਕਾ ਮੋਰਚਾ ਆਰੰਭ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਵੱਲੋਂ ਪੱਕਾ ਮੋਰਚਾ ਪਿੰਡ ਰੱਲਾ ਦੇ ਕੁੱਝ ਵਿਅਕਤੀਆਂ ’ਤੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ।
ਜਥੇਬੰਦੀ ਦੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡ ਰੱਲਾ ਵਿੱਚ ਪਿਛਲੇ ਸਾਲਾਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਜਿਸ ਵਿਵਾਦ ਦੇ ਚਲਦਿਆਂ 18 ਅਕਤੂਬਰ ਨੂੰ ਰੱਲਾ ਦੇ ਕਿਸਾਨਾਂ ਉੱਤੇ ਪੁਲੀਸ ਪ੍ਰਸ਼ਾਸਨ ਵੱਲੋਂ ਧਾਰਾ 307 ਤਹਿਤ ਪਰਚੇ ਦਰਜ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜਿਸ ਨੂੰ ਰੱਦ ਕਰਵਾਉਣ ਲਈ 29 ਦਸੰਬਰ ਨੂੰ ਥਾਣਾ ਜੋਗਾ ਅੱਗੇ ਧਰਨਾ ਦੇਣ ਦਾ ਪਿੰਡ ਵਾਸੀਆਂ ਅਤੇ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ, ਪਰ ਪ੍ਰਸ਼ਾਸਨ ਵੱਲੋਂ ਪਰਚਾ ਰੱਦ ਕਰਨ ਦਾ ਵਿਸ਼ਵਾਸ ਦਿਵਾਉਣ ਉੱਤੇ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ 10 ਦਿਨ ਬੀਤਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਖਿਲਾਫ਼ ਧਰਨਾ ਦੇ ਕੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਪੁਲੀਸ ਮਾਮਲਾ ਰੱਦ ਨਹੀਂ ਕਰਦੀ, ਉਨਾਂ ਚਿਰ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਸੁਦਾਗਰ ਸਿੰਘ, ਗੁਰਜੀਤ ਸਿੰਘ, ਤਾਰਾ ਸਿੰਘ, ਗੁਰਦੇਵ ਸਿੰਘ ਬਰਾੜ, ਮਨੀ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ, ਪਾਲ ਸਿੰਘ, ਬੂਟਾ ਸਿੰਘ, ਮਿੱਠੂ ਦਾਸ, ਗੁਰਪਿਆਰ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਦਰਸ਼ਨ ਪਾਲ ਸਿੰਘ ਅਤੇ ਜਗਜੀਤ ਸਿੰਘ ਮੌਜੂਦ ਸਨ।

