DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੇ ਜ਼ਿਲ੍ਹਿਆਂ ਦੇ ਕਿਸਾਨਾਂ ਦਾ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਭਲਕੇ

ਸਡ਼ਕ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਆਗੂਆਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਘਰਸ਼ ਦੀ ਅਗਲੀ ਰਣਨੀਤੀ ਦਾ ਐਲਾਨ ਕਰਦੇ ਹੋਏ ਕਿਸਾਨ।‌-ਫੋਟੋ :ਪ੍ਰੀਤ
Advertisement

ਸਥਾਨਕ ਡੀ ਸੀ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਹੜ੍ਹ ਪੀੜਿਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦੇ ਹੋਏ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੇ ਮੁਆਵਜ਼ੇ ਦੀ ਮੰਗ ਲਈ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਵਿੱਚ ਸਰਕਾਰ ਵੱਲੋਂ ਅਪਣਾਈ ਟਾਲਮਟੋਲ ਤੇ ਅਣਦੇਖੀ ਦੀ ਨੀਤੀ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ ਤੇ ਨੱਥਾ ਸਿੰਘ ਰੋੜੀ ਕਪੂਰਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੁਆਵਜ਼ੇ ਦੀਆਂ ਹੱਕੀ ਮੰਗਾਂ ਪ੍ਰਤੀ ਸਰਕਾਰ ਵੱਲੋਂ ਅਪਣਾਏ ਕਿਸਾਨ ਵਿਰੋਧੀ ਵਤੀਰੇ ਦਾ ਸਖਤ ਨੋਟਿਸ ਲੈਂਦਿਆਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 2 ਦਸੰਬਰ ਨੂੰ ਡੀ ਸੀ ਦਫ਼ਤਰ ਅੱਗੇ ਮਾਲਵੇ ਦੇ ਛੇ ਜ਼ਿਲ੍ਹਿਆਂ (ਮੋਗਾ, ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ) ਤੇ ਸਥਾਨਕ ਜ਼ਿਲ੍ਹੇ ਦੇ ਕਿਸਾਨ ਵੱਡਾ ਪ੍ਰਦਰਸ਼ਨ ਕਰਨਗੇ। ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਆਗੂ ਹਰਜੀਤ ਸਿੰਘ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਸਾਰਾ ਕਰਜ਼ਾ ਮੁਆਫ਼ ਅਤੇ ਗੰਭੀਰ ਜ਼ਖਮੀ ਬਲਵੰਤ ਸਿੰਘ ਨੰਗਲ ਦੇ ਇਲਾਜ ਦੇ ਸਰਕਾਰੀ ਖਰਚੇ ਦੇ ਇਲਾਜ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ਲਈ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਸ਼ਹਿ ਤੇ ਪ੍ਰਸ਼ਾਸਨ ਵੱਲੋਂ ਕਿਸਾਨ ਮੰਗਾਂ ਪ੍ਰਤੀ ਅਪਣਾਏ ਰੁਖ਼ ਖਿਲਾਫ਼ ਕਿਸਾਨਾਂ ਵਿੱਚ ਤਿੱਖਾ ਰੋਸ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਨਿਰਮਲ ਸਿੰਘ ਜਿਉਣ ਵਾਲਾ, ਸ਼ੇਰਜੰਗ ਸਿੰਘ ਖਾਰਾ, ਬਿੱਕਰ ਸਿੰਘ ਭਲਾਈਆਣਾ, ਜੋਗਿੰਦਰ ਸਿੰਘ ਬੁੱਟਰ ਸ਼ਰੀਂਹ ਸਮੇਤ ਅਨੇਕਾਂ ਕਿਸਾਨ ਆਗੂ ਮੌਜੂਦ ਸਨ।

Advertisement
Advertisement
×