ਪੰਦਰਾਂ ਦਿਨਾਂ ਤੋਂ ਨਹਿਰ ਬੰਦੀ ਕਾਰਨ ਕਿਸਾਨ ਪ੍ਰੇਸ਼ਾਨ
ਸ਼ਹਿਣਾ, ਟੱਲੇਵਾਲ, ਵਿਧਾਤੇ ਤੇ ਬੱਲੋਕੇ ਪਿੰਡਾਂ ਵਿੱਚੋਂ ਲੰਘਦੀ ਬਠਿੰਡਾ ਨਹਿਰ ਪਿਛਲੇ 15 ਦਿਨਾਂ ਤੋਂ ਬੰਦ ਹੋਣ ਕਾਰਨ ਕਿਸਾਨ ਅਤੇ ਇਲਾਕੇ ਦੇ ਲੋਕ ਪ੍ਰੇਸ਼ਾਨ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਗੁਰਜੰਟ ਸਿੰਘ, ਸਤਨਾਮ ਸਿੰਘ, ਭਾਰਤੀ...
Advertisement
ਸ਼ਹਿਣਾ, ਟੱਲੇਵਾਲ, ਵਿਧਾਤੇ ਤੇ ਬੱਲੋਕੇ ਪਿੰਡਾਂ ਵਿੱਚੋਂ ਲੰਘਦੀ ਬਠਿੰਡਾ ਨਹਿਰ ਪਿਛਲੇ 15 ਦਿਨਾਂ ਤੋਂ ਬੰਦ ਹੋਣ ਕਾਰਨ ਕਿਸਾਨ ਅਤੇ ਇਲਾਕੇ ਦੇ ਲੋਕ ਪ੍ਰੇਸ਼ਾਨ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਗੁਰਜੰਟ ਸਿੰਘ, ਸਤਨਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਕਾਲਾ ਸਿੰਘ ਉੱਪਲ ਤੇ ਤੇਜਾ ਸਿੰਘ ਆਦਿ ਨੇ ਦੱਸਿਆ ਕਿ ਜਦੋਂ ਕਿਸਾਨਾਂ ਨੂੰ ਪਾਣੀ ਦੀ ਲੋੜ ਹੁੰਦੀ ਹੈ ਤਾਂ ਅਕਸਰ ਨਹਿਰ ਬੰਦ ਕਰ ਦਿੱਤੀ ਜਾਂਦੀ ਹੈ। ਕਾਫੀ ਕਿਸਾਨ ਖੇਤੀ ਸੈਕਟਰ ਲਈ ਨਹਿਰੀ ਪਾਣੀ ਦੀ ਵਰਤੋਂ ਕਰਦੇ ਹਨ ਅਤੇ ਉਸਦੇ ਉਪਰ ਹੀ ਨਿਰਭਰ ਹਨ। ਇਲਾਕੇ ਦੇ ਕਈ ਪਿੰਡ ਨਹਿਰੀ ਪਾਣੀ ਪੀਣ ਲਈ ਵੀ ਵਰਤਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਨਹਿਰੀ ਬੰਦੀ ਖਤਮ ਕਰਕੇ ਨਹਿਰ ’ਚ ਪਾਣੀ ਛੱਡਿਆ ਜਾਵੇ।
Advertisement
Advertisement
