DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੂੰਗੀ ਦਾ ਸਰਕਾਰੀ ਭਾਅ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਘੱਟੋ-ਘੱਟ ਸਮਰਥਨ ਮੁੱਲ ’ਤੇ ਜਿਣਸ ਖ਼ਰੀਦਣ ਦੀ ਮੰਗ; ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮਾਨਸਾ ਦੀ ਅਨਾਜ ਮੰਡੀ ’ਚ ਮੰਗੂੀ ਨੂੰ ਬੋਰੀਆਂ ’ਚ ਭਰਦੇ ਹੋਏ ਕਾਮੇ।
Advertisement

ਮਾਲਵਾ ਖੇਤਰ ਵਿੱਚ ਖੇਤੀ ਵਿਭਿੰਨਤਾ ਤਹਿਤ ਬੀਜੀ ਗਈ ਮੂੰਗੀ ਦਾ ਪੂਰਾ ਭਾਅ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨੀ ਵਿੱਚ ਹਨ। ਕਈ ਮੰਡੀਆਂ ਵਿੱਚ ਅੱਜ ਕਿਸਾਨ ਆਪਣੀ ਮੂੰਗੀ ਦੀ ਜਿਣਸ ਵੇਚਣ ਲਈ ਲੈ ਕੇ ਆਏ ਪਰ ਉਨ੍ਹਾਂ ਪੂਰਾ ਮੁੱਲ ਨਾ ਮਿਲਣ ਦੇ ਦੋਸ਼ ਲਾਏ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਮੂੰਗੀ ਦੀ ਜਿਣਸ ਬਿਨਾਂ ਕਿਸੇ ਸ਼ਰਤ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦੀ ਜਾਵੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਨੂੰ ਛੱਡ ਕੇ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ ਸੀ ਅਤੇ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਕਰਨ ਦਾ ਵਿਸ਼ਵਾਸ ਪ੍ਰਗਟਾਇਆ ਗਿਆ ਸੀ। ਵੇਰਵਿਆਂ ਅਨੁਸਾਰ ਇਸ ਸਾਲ ਮੂੰਗੀ ਦਾ ਭਾਅ 8780 ਰੁਪਏ ਪ੍ਰਤੀ ਕੁਇੰਟਲ ਹੈ।

Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਅਨਾਜ ਮੰਡੀ ਵਿੱਚ ਪਹੁੰਚ ਕੇ ਕਿਸਾਨਾਂ ਵੱਲੋਂ ਮੰਡੀ ’ਚ ਲਿਆਂਦੀ ਗਈ ਮੂੰਗੀ ਦੀ ਹੁੰਦੀ ਲੁੱਟ ਦਾ ਜਾਇਜ਼ਾ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਰੇਟ 8780 ਰੁਪਏ ਕੁਇੰਟਲ ਹੈ ਪਰ ਮੂੰਗੀ ਨੂੰ ਪ੍ਰਾਈਵੇਟ ਵਪਾਰੀ ਮਿਲੀਭੁਗਤ ਕਰ ਕੇ 5500 ਤੋਂ ਲੈ ਕੇ 6000 ਰੁਪਏ ਤੱਕ ਹੀ ਖ਼ਰੀਦ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਮਾਰਕਿਟ ਕਮੇਟੀ ਦੇ ਅਫਸਰਾਂ ਦੇ ਨੱਕ ਹੇਠ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸੈਕਟਰੀ ਦੇ ਦਫ਼ਤਰ ਤੋਂ ਸਿਰਫ 50 ਗਜ਼ ਦੀ ਦੂਰੀ ’ਤੇ ਹੁੰਦੀ ਲੁੱਟ ਨੂੰ ਦੇਖ ਕੇ ਅੱਖਾਂ ਮੀਚੀ ਬੈਠੇ ਹਨ।

ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਰੇਹਾਂ, ਸਪਰੇਆਂ ਮਹਿੰਗੀਆਂ ਹੋਣ ਕਰ ਕੇ ਮੂੰਗੀ ’ਤੇ ਹੋਏ ਖ਼ਰਚੇ ਕਾਰਨ ਕਿਸਾਨਾਂ ਦੀ ਆਰਥਿਕ ਦਿਸ਼ਾ ਤਰਸਯੋਗ ਹੈ, ਜਦੋਂ ਕਿ ਦੂਜੇ ਲੁੱਟ ਨੇ ਕਿਸਾਨਾਂ ਦਾ ਕਝੂੰਮਰ ਕੱਢਿਆ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ।

ਮਾਨਸਾ ਦੇ ਉਪ ਜ਼ਿਲ੍ਹਾ ਮੰਡੀ ਅਫ਼ਸਰ ਜੈ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ 3240 ਕੁਇੰਟਲ ਮੂੰਗੀ ਦੀ ਜਿਣਸ ਮੰਡੀ ਵਿੱਚ ਵਿਕਣ ਲਈ ਪੁੱਜ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਵਪਾਰੀਆਂ ਵੱਲੋਂ 6800 ਤੋਂ 7200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੂੰਗੀ ਖ਼ਰੀਦੀ ਜਾ ਰਹੀ ਹੈ।

ਵਿਭਾਗ ਵੱਲੋਂ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਹੋਏ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।

Advertisement
×