ਕਿਸਾਨਾਂ ਨੇ ਡੀਸੀ ਦੀ ਰਿਹਾਇਸ਼ ਦਾ ਘਿਰਾਓ ਛੱਡਿਆ

ਕਿਸਾਨਾਂ ਨੇ ਡੀਸੀ ਦੀ ਰਿਹਾਇਸ਼ ਦਾ ਘਿਰਾਓ ਛੱਡਿਆ

ਡੀਸੀ ਦੀ ਕੋਠੀ ਅੱਗੇ ਧਰਨੇ ਨੂੰ ਸੰਬੋਧਨ ਕਰਦੀ ਹੋਈ ਨੌਜਵਾਨ ਆਗੂ ਮਨਪ੍ਰੀਤ ਕੌਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 24 ਅਕਤੂਬਰ

ਕਿਸਾਨ ਜਥੇਬੰਦੀਆਂ ਦੇ ਧਰਨੇ ਦੌਰਾਨ 15 ਦਿਨ ਪਹਿਲਾਂ ਫੌਤ ਹੋਈ ਮਾਤਾ ਤੇਜ ਕੌਰ (84) ਦਾ ਸਸਕਾਰ ਅੱਜ ਵੀ ਨਹੀਂ ਹੋ ਸਕਿਆ। ਮਾਤਾ ਤੇਜ ਕੌਰ ਦੀ ਬੁਢਲਾਡਾ ਰੇਲਵੇ ਲਾਈਨਾਂ ’ਤੇ 9 ਅਕਤੂਬਰ ਨੂੰ ਮੌਤ ਹੋ ਗਈ ਸੀ। ਉਸ ਦੀ ਮੌਤ ਦੇ ਮੁਅਵਾਜ਼ੇ ਤੇ ਹੋਰ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅਤੇ ਰਿਹਾਇਸ਼ ਦਾ ਘਿਰਾਓ ਕੀਤਾ ਹੋਇਆ ਹੈ।

ਅਧਿਕਾਰੀਆਂ ਨਾਲ ਜਥੇਬੰਦਕ ਆਗੂਆਂ ਦੇ ਅੱਜ ਹੋਏ ਸਮਝੌਤੇ ਤਹਿਤ ਦੋ ਦਿਨਾਂ ਲਈ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਮੁੱਖ ਗੇਟ ਛੱਡ ਕੇ ਧਰਨਾਕਾਰੀ ਦਿਨ-ਰਾਤ ਲਈ ਡਟੇ ਰਹਿਣਗੇ ਅਤੇ ਸੋਮਵਾਰ ਨੂੰ ਸਮਝੌਤੇ ਸਬੰਧੀ ਰਾਸ਼ੀ ਦਾ ਫ਼ੈਸਲਾ ਲਿਆ ਜਾਵੇਗਾ। ਉੱਚ ਅਧਿਕਾਰੀਆਂ ਦੀ ਕਿਸਾਨ ਆਗੂਆਂ ਨਾਲ ਮੀਟਿੰਗ ਦੌਰਾਨ ਇਸ ਸਬੰਧੀ ਹਾਮੀ ਭਰਨ ਦਾ ਯੂਨੀਅਨ ਨੇ ਮੰਚ ਤੋਂ ਦਾਅਵਾ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਡੀ.ਸੀ ਦੀ ਰਿਹਾਇਸ਼ ਅਤੇ ਦਫ਼ਤਰ ਸਾਹਮਣੇ ਦਿੱਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਕੇ ਭਰੋਸਾ ਦਿੱਤਾ ਹੈ ਕਿ ਦੋ ਦਿਨਾਂ ਵਿਚ ਜਥੇਬੰਦੀ ਦੀ ਮੰਗ ਅਨੁਸਾਰ ਮਸਲਾ ਹੱਲ ਕਰ ਦਿੱਤਾ ਜਾਵੇਗਾ, ਜਿਸ ਲਈ ਡੀ.ਸੀ ਦੀ ਰਿਹਾਇਸ਼ ਦਾ ਘਿਰਾਓ ਛੱਡ ਕੇ ਰਿਹਾਇਸ਼ ਨੇੜੇ ਧਰਨੇ ਵਿਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਇਹ ਸੰਘਰਸ਼ ਮਾਤਾ ਤੇਜ ਕੌਰ ਨਾਲ ਸਬੰਧਤ ਮੰਗਾਂ ਮੰਨਣ ਤਕ ਜਾਰੀ ਰਹੇਗਾ।

ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ, ਉੱਤਮ ਸਿੰਘ, ਜੱਗਾ ਸਿੰਘ, ਜਗਸੀਰ ਸਿੰਘ ਕਾਲਾ, ਮਨਪ੍ਰੀਤ ਕੌਰ, ਨੇ ਵੀ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All