ਕਿਸਾਨਾਂ ਨੇ  ਮੋਗਾ-ਬਰਨਾਲਾ ਕੌਮੀ ਮਾਰਗ ਜਾਮ ਕੀਤਾ

ਕਿਸਾਨਾਂ ਨੇ  ਮੋਗਾ-ਬਰਨਾਲਾ ਕੌਮੀ ਮਾਰਗ ਜਾਮ ਕੀਤਾ

ਬਰਨਾਲਾ ਕੌਮੀ ਮਾਰਗ ’ਤੇ ਪਿੰਡ ਬਿਲਾਸਪੁਰ ਵਿੱਚ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇਕ ਆਗੂ।

ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ 25 ਸਤੰਬਰ 

ਮੋਦੀ ਸਰਕਾਰ  ਵੱਲੋਂ  ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ਼ ਪੰਜਾਬ ਦੀਆਂ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ  ਬਲਾਕ ਨਿਹਾਲ ਸਿੰਘ ਵਾਲਾ ਵੱਲੋਂ ਮੋਗਾ ਬਰਨਾਲਾ ਰਾਸ਼ਟਰੀ ਮਾਰਗ ਉੱਪਰ ਪਿੰਡ ਬਿਲਾਸਪੁਰ ਬਾਈਪਾਸ ਤੇ  ਢਿੱਲੋਂ ਪੰਪ ਨੇੜੇ ਵਿਸ਼ਾਲ ਧਰਨਾ ਲਗਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ  ਹੋਰ ਸੰਘਰਸ਼ਸ਼ੀਲ ਤਬਕੇ ਸ਼ਾਮਲ ਹੋਏ।  

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਔਰਤ ਕਿਸਾਨ  ਆਗੂ ਕੁਲਦੀਪ ਕੌਰ ਕੁੱਸਾ, ਡੀਟੀਐਫ਼ ਆਗੂ ਅਮਨਦੀਪ ਮਾਛੀਕੇ, ਨੌਜਵਾਨ ਭਾਰਤ ਸਭਾ ਦੇ ਕਰਮ ਰਾਮਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਹਿੰਮਤਪੁਰਾ  ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਲੋਕ ਦੋਖੀ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀਆਂ ਨੀਤੀਆਂ ਨੂੰ ਬੇਕਿਰਕੀ ਨਾਲ ਲਾਗੂ ਕਰਨ ਦੀ ਕੜੀ ਤਹਿਤ ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਲਈ  ਮੌਤ ਦੇ ਵਾਰੰਟ ਬਰਾਬਰ ਤਿੰਨ ਖੇਤੀ ਆਰਡੀਨੈਂਸਾਂ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਪੂਰੇ ਮੁਲਕ ਦੇ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਧੱਕੜ ਤਰੀਕੇ ਨਾਲ ਪਾਸ ਕਰ ਦਿੱਤਾ ਹੈ। ਪੰਜਾਬ ਦੇ ਅਣਖੀ ਲੋਕ ਸੰਘਰਸ਼ਾਂ ਦੇ ਜ਼ੋਰ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦਾ ਮੂੰਹ ਮੋੜ ਕੇ ਰੱਖ ਦੇਣਗੇ। ਇਕੱਠ ਨੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਕਿ ਜਮਹੂਰੀ ਆਵਾਜ਼  ਨੂੰ ਕੁਚਲਣ ਲਈ ਬੁੱਧੀਜੀਵੀਆਂ ਉੱਪਰ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਜੇਲ੍ਹ ਡੱਕੀਆਂ ਲੋਕ ਆਵਾਜ਼ਾਂ ਨੂੰ ਰਿਹਾਅ ਕੀਤਾ ਜਾਵੇ, ਪਿਛਲੇ ਦਿਨੀਂ ਪਾਸ ਕੀਤੇ ਤਿੰਨ ਲੇਬਰ ਕੋਰ ਬਿੱਲ 2020 ਵਾਪਸ ਲਏ ਜਾਣ ਅਤੇ ਬਿਜਲੀ ਸੋਧ ਬਿੱਲ 2020 ਰੱਦ ਕੀਤਾ ਜਾਵੇ । ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ , ਬੂਟਾ ਸਿੰਘ ਭਾਗੀਕੇ,  ਗੁਰਮੁੱਖ ਹਿੰਮਤਪੁਰਾ,    ਮਹਿੰਦਰਪਾਲ ਕੌਰ, ਸੁਖਜਿੰਦਰ ਲੋਪੋ, ਭਜਨ ਸਿੰਘ ਗਿੱਲ, ਕੁਲਦੀਪ ਸਿੰਘ ਰੌਂਤਾ ਐਡਵੋਕੇਟ, ਸਾਹਿਤਕਾਰ ਗੁਰਮੇਲ ਸਿੰਘ ਬੌਡੇ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All