DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਨੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਦਾ ਪੁਤਲਾ ਫੂਕਿਆ

ਆਕਾਸ਼ਦੀਪ ਸਿੰਘ ਕਤਲ ਕਾਂਡ ਵਿੱਚ ਮੁੱਖ ਸਾਜ਼ਿਸ਼ਘਾੜੇ ਨੂੰ ਨਾਮਜ਼ਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮੀਡੀਆ ਸਲਾਹਕਾਰ ਬਲਤੇਜ ਪੰਨੂ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਪਿੰਡ ਡਿੱਖ (ਬਠਿੰਡਾ) ਵਿੱਚ ਨੌਜਵਾਨ ਆਕਾਸ਼ਦੀਪ ਸਿੰਘ ਦੇ ਕਤਲ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਬਾਘਾ ਪੁਰਾਣਾ ਦੇ ਮੁੱਖ ਚੌਕ ਵਿੱਚ ਪੰਜਾਬ ਸਰਕਾਰ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ’ਤੇ ਗੁੰਡਾ ਅਨਸਰਾਂ ਨੂੰ ਕਥਿਤ ਸ਼ਹਿ ਦੇਣ ਦੇ ਗੰਭੀਰ ਦੋਸ਼ ਲਾਏ ਗਏ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਸ ਕਤਲ ਕਾਂਡ ਦੇ ਕਥਿਤ ਮੁੱਖ ਸਾਜ਼ਿਸ਼ਘਾੜੇ ਰੂਪ ਚੰਦ ਨੂੰ ਸਿਆਸੀ ਦਬਾਅ ਹੇਠ ਬਚਾਇਆ ਜਾ ਰਿਹਾ ਹੈ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀ ਦੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਰੋਡੇ ਨੇ ਮੰਗ ਕੀਤੀ ਕਿ ਰੂਪ ਚੰਦ ਨੂੰ ਤੁਰੰਤ ਕੇਸ ਵਿੱਚ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਨਸਾਫ਼ ਦੇਣ ਵਿੱਚ ਕੋਈ ਟਾਲ-ਮਟੋਲ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਾਕ ਜਨਰਲ ਸਕੱਤਰ ਗੁਰਜੰਟ ਸਿੰਘ ਕੋਟਲਾ, ਮੀਤ ਪ੍ਰਧਾਨ ਜਗਤਾਰ ਸਿੰਘ ਮਾਹਲਾ ਕਲਾਂ, ਗੁਰਮੇਲ ਸਿੰਘ ਸੈਦੋਕੇ, ਨਛੱਤਰ ਸਿੰਘ ਰੋਡੇ, ਜਗਸੀਰ ਸਿੰਘ, ਮਨਜੀਤ ਸਿੰਘ ਲਧਾਈ ਕੇ ਹਾਜ਼ਰ ਸਨ।

Advertisement

Advertisement
Advertisement
×