ਕਿਸਾਨਾਂ ਨੇ ਅੰਦੋਲਨ ਜਿੱਤਣ ’ਤੇ ਮਨਾਈ ਦੀਵਾਲੀ

ਕਿਸਾਨਾਂ ਨੇ ਅੰਦੋਲਨ ਜਿੱਤਣ ’ਤੇ ਮਨਾਈ ਦੀਵਾਲੀ

ਚੀਮਾ ਵਿੱਚ ਜਿੱਤ ਦੀ ਖੁਸ਼ੀ ਵਿੱਚ ਪਟਾਕੇ ਚਲਾ ਕੇ ਭੰਗੜੇ ਪਾਉਂਦੇ ਹੋਏ ਕਿਸਾਨ।

ਲਖਵੀਰ ਸਿੰਘ ਚੀਮਾ

ਟੱਲੇਵਾਲ, 14 ਦਸੰਬਰ

ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਜਿੱਤਣ ਤੋਂ ਬਾਅਦ ਸੂਬੇ ਭਰ ਦੇ ਕਿਸਾਨਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸੇ ਜਿੱਤ ਦੀ ਖੁਸ਼ੀ ਵਿੱਚ ਪਿੰਡ ਚੀਮਾ ਵਾਸੀਆਂ ਵੱਲੋਂ ਦੀਵਾਲੀ ਮਨਾਈ ਗਈ। ਪਿੰਡ ਵਾਸੀਆਂ ਵੱਲੋਂ ਘਰਾਂ ਅੱਗੇ ਦੀਵੇ, ਮੋਮਬੱਤੀਆਂ ਅਤੇ ਦੀਪਮਾਲਾ ਕੀਤੀ ਗਈ, ਅਤੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਖੂਬ ਭੰਗੜੇ ਪਾਏ ਗਏ।

ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਕਾਦੀਆਂ ਦੇ ਆਗੂ ਜਗਤਾਰ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਥਿੰਦ ਅਤੇ ਦਰਸ਼ਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਬਹੁਤ ਵੱਡੀ ਲੜਾਈ ਜਿੱਤੀ ਹੈ। ਮੋਦੀ ਸਰਕਾਰ ਦੇ ਹੰਕਾਰ ਨੂੰ ਤੋੜ ਕੇ ਖੇਤੀ ਕਾਨੂੰਨ ਰੱਦ ਕਰਵਾਏ ਹਨ, ਜਿਸ ਕਰਕੇ ਇਸਦੇ ਜਸ਼ਨ ਮਨਾਉਣੇ ਬਣਦੇ ਹਨ।

ਸਰਦੂਲਗੜ੍ਹ (ਬਲਜੀਤ ਸਿੰਘ) ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਦਿੱਲੀ ਵਿੱਚ ਲਾਇਆ ਗਿਆ ਧਰਨਾ ਸਮਾਪਤ ਕਰਨ ਦੇ ਐਲਾਨ ਤੋਂ ਬਆਦ ਸੰਘਰਸ਼ ਕਰ ਰਹੇ ਕਿਸਾਨ ਤੇ ਕਿਸਾਨ ਆਗੂ ਆਪੋ ਆਪਣੇ ਪਿੰਡਾਂ ਨੂੰ ਆ ਰਹੇ ਹਨ। ਲੰਮਾਂ ਸੰਘਰਸ਼ ਲੜਨ ਤੋਂ ਬਾਅਦ ਮੋਰਚਾ ਜਿੱਤ ਕੇ ਵਾਪਸ ਪਿੰਡਾਂ ਨੂੰ ਪਰਤਣ ਵਾਲੇ ਕਿਸਾਨਾਂ ਤੇ ਕਿਸਾਨ ਆਗੂਆਂ ਦਾ ਪਿੰਡਾਂ ’ਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਧਰਨਾ ਲੱਗਣ ਤੋਂ ਲੈ ਕੇ ਹੁਣ ਤੱਕ ਕਿਸਾਨੀ ਸੰਘਰਸ਼ ਦਾ ਹਿੱਸਾ ਬਣੇ ਰਹੇ ਕਿਸਾਨ ਆਗੂ ਸਤਪਾਲ ਚੋਪੜਾ ਸਰਦੂਲਗੜ੍ਹ ਦਾ ਸ਼ਹਿਰ ਸਰਦੂਲਗੜ੍ਹ ਪਹੁੰਚਣ ’ਤੇ ਸ਼ਹਿਰ ਵਾਸੀਆਂ ਵੱਲੋਂ ਕਿਸਾਨ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ।

ਕਿਸਾਨਾਂ ਦੀ ਜਿੱਤ ਦੀ ਖੁਸ਼ੀ ’ਚ ਸੁਖਮਨੀ ਸਾਹਿਬ ਦੇ ਭੋਗ ਪਾਏ

ਬਰਨਾਲਾ (ਪਰਸ਼ੋਤਮ ਬੱਲੀ) ਸਰਕਾਰ ਵੱਲੋਂ ਮੰਗਾਂ ਮੰਨ ਲਏ ਜਾਣ ਤੇ ਸੰਯਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਨੂੰ ਮੁਅੱਤਲ ਕੀਤੇ ਜਾਣ ਬਾਅਦ ਦੇ ਫੈਸਲੇ ਤੋਂ ਬਾਅਦ ਰੇਲਵੇ ਸਟੇਸ਼ਨ ’ਤੇ ਲੱਗੇ ਧਰਨੇ ਦੇ ਅੱਜ ਕਿਸਾਨ ਅੰਦੋਲਨ ਦੀ ਜਿੱਤ ਦਾ ਸ਼ੁਕਰਾਨਾ ਕਰਨ ਲਈ ਧਰਨਾ ਸਥਾਨ ’ਤੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਕਰਵਾਇਆ ਗਿਆ। ਸੰਚਾਲਨ ਕਮੇਟੀ ਵੱਲੋਂ ਸਥਾਨਕ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਪਰਸਨਾਂ ਦਾ ਸਨਮਾਨ ਵੀ ਕੀਤਾ ਗਿਆ। ਧਰਨੇ ਦੇ ਕਨਵੀਨਰ ਬਲਵੰਤ ਸਿੰਘ ਉਪਲੀ ਨੇ ਅੰਦੋਲਨ ਦੀ ਭਰਪੂਰ ਕਵਰੇਜ਼ ਲਈ ਪੱਤਰਕਾਰਾਂ ਦਾ ਧੰਨਵਾਦ ਕੀਤਾ। ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਾਹੌਰ, ਗੁਰਮੇਲ ਸ਼ਰਮਾ, ਮੇਲਾ ਸਿੰਘ ਕੱਟੂ, ਕੁਲਵੰਤ ਸਿੰਘ ਠੀਕਰੀਵਾਲਾ, ਬਾਬੂ ਸਿੰਘ ਖੁੱਡੀ ਕਲਾਂ, ਗੁਰਨਾਮ ਸਿੰਘ ਠੀਕਰੀਵਾਲਾ, ਅਮਰਜੀਤ ਕੌਰ, ਪ੍ਰੇਮਪਾਲ ਕੌਰ ਆਦਿ ਬੁਲਾਰਿਆਂ ਨੇ ਯੂਰੀਆ ਖਾਦ ਦੀ ਕਿੱਲਤ ਦਾ ਮੁੱਦਾ ਫਿਰ ਉਠਾਇਆ ਤੇ ਸਰਕਾਰ ਤੋਂ ਲੋੜੀਂਦੀ ਫੌਰੀ ਸਪਲਾਈ ਦੀ ਮੰਗ ਕੀਤੀ। ਮਾਨਸਾ ’ਚ ਬੇਰੁਜ਼ਗਾਰ ਅਧਿਆਪਕਾਂ ’ਤੇ ਵਹਿਸ਼ੀ ਲਾਠੀਚਾਰਜ ਕਰਨ ਵਾਲੇ ਡੀਐਸਪੀ ਗੁਰਮੀਤ ਸਿੰਘ ਵਿਰੁੱਧ ਨਿਖੇਧੀ ਮਤਾ ਪਾ ਉਸ ਨੂੰ ਕੇ ਬਰਖਾਸਤ ਕਰਨ ਦੀ ਮੰਗ ਕੀਤੀ। ਕਨਵੀਨਰ ਉਪਲੀ ਨੇ ਕਿਹਾ ਕਿ ਭਲਕੇ 15 ਦਸੰਬਰ ਨੂੰ ਇਸ ਧਰਨੇ ਦਾ ਆਖਰੀ ਦਿਨ ਹੋਵੇਗਾ। ਇੱਕ ਅਕਤੂਬਰ 2020 ਨੂੰ ਸ਼ੁਰੂ ਹੋਏ ਇਸ ਧਰਨੇ ਨੂੰ ਕੱਲ੍ਹ 441 ਦਿਨ ਪੂਰੇ ਹੋ ਜਾਣਗੇ। ਧਰਨੇ ਦਾ ਆਖਰੀ ਪ੍ਰੋਗਰਾਮ ਬਰਨਾਲਾ ਸ਼ਹਿਰ ਵਿੱਚੋਂ ਦੀ ਧੰਨਵਾਦੀ ਜੋਸ਼ੀਲਾ ਫਤਹਿ ਮਾਰਚ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਸਿੱਧੂ ਨੂੰ ਇਕ ਸਾਲ ਦੀ ਕੈਦ

ਸਿੱਧੂ ਨੂੰ ਇਕ ਸਾਲ ਦੀ ਕੈਦ

ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਦੀ ਨਜ਼ਰਸਾਨੀ ਪਟੀਸ਼ਨ ’ਤੇ ਸੁਣਾਇਆ ਫ਼ੈਸ...

ਜਾਖੜ ਭਾਜਪਾ ’ਚ ਸ਼ਾਮਲ

ਜਾਖੜ ਭਾਜਪਾ ’ਚ ਸ਼ਾਮਲ

* ‘ਕਾਂਗਰਸ ਨੇ ਪੰਜਾਬ ਨੂੰ ਜਾਤ-ਧਰਮ ਦੇ ਨਾਂ ’ਤੇ ਵੰਡਿਆ’ * ਪੰਜਾਬ ਦੀ ...

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਭਗਵੰਤ ਮਾਨ ਨੇ ਸ਼ਾਹ ਨਾਲ ਕਿਸਾਨੀ ਤੇ ਸੁਰੱਖਿਆ ਮੁੱਦੇ ਵਿਚਾਰੇ

ਕਣਕ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਅਤੇ ਬਾਸਮਤੀ ...

ਸ਼ਹਿਰ

View All