ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਧਰਨੇ ਦੇ 334ਵੇਂ ਦਿਨ ਕਿਸਾਨਾਂ ਨੇ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਹੱਕ, ਸੱਚ ਅਤੇ ਸਾਂਝੀਵਾਲਤਾ ਨੂੰ ਕਾਇਮ ਰੱਖਣ ਲਈ ਸਮੇਂ ਦੀਆਂ ਹਾਕਮ ਜਮਾਤਾਂ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕ੍ਰਿਸ਼ਨ ਭਗਵਾਨ ਦੀ ਸੋਚ ’ਤੇ ਪਹਿਰਾ ਦੇਣ ਅਤੇ ਭਾਈਚਾਰਾ ਬਣਾ ਕੇ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਡਾ. ਧੰਨਾ ਮੱਲ ਗੋਇਲ, ਰਤਨ ਭੋਲਾ, ਐਡਵੋਕੇਟ ਬਲਵੀਰ ਕੌਰ ਸਿੱਧੂ, ਤੇਜ਼ ਸਿੰਘ ਚਕੇਰੀਆਂ, ਬਲਵਿੰਦਰ ਸ਼ਰਮਾ, ਕ੍ਰਿਸ਼ਨ ਚੌਹਾਨ, ਸੁਖਚਰਨ ਸਿੰਘ, ਮੇਜਰ ਸਿੰਘ, ਸੋਮ ਦੱਤ ਸ਼ਰਮਾ, ਛਿੰਦਰਪਾਲ ਕੌਰ ਨੇ ਵੀ ਸੰਬੋਧਨ ਕੀਤਾ।