ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਸ਼ਹਿਣਾ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਅਤੇ ਭਾਕਿਯੂ ਡਕੌਂਦਾ (ਧਨੇਰ) ਦੇ ਆਗੂ ਰਾਮ ਸਿੰਘ ਦੀ ਅਗਵਾਈ ਹੇਠ ਦਾਣਾ ਮੰਡੀ ਸ਼ਹਿਣਾ ਵਿੱਚ ਆੜ੍ਹਤੀਆਂ ਦੇ ਦੁਕਾਨਾਂ ਵਿੱਚ ਜਾ ਕੇ ਝੋਨੇ ਦਾ ਤੋਲ ਚੈੱਕ ਕੀਤਾ ਗਿਆ, ਜੋ ਸਹੀ ਪਾਇਆ ਗਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਬਲਵੀਰ ਸਿੰਘ, ਕਿਸਾਨ ਬਲਵਿੰਦਰ ਸਿੰਘ, ਕਿਸਾਨ ਦਰਸ਼ਨ ਸਿੰਘ ਅਤੇ ਹੋਰ ਵੱਖ-ਵੱਖ ਕਿਸਾਨਾਂ ਨੂੰ 15 ਦਿਨ ਮੰਡੀ ਵਿੱਚ ਬੈਠਿਆਂ ਨੂੰ ਹੋ ਗਏ ਹਨ ਪਰ ਝੋਨਾ ਨਹੀਂ ਚੁੱਕਿਆ ਜਾ ਰਿਹਾ ਹੈ ਅਤੇ ਝੋਨਾ ਵੀ ਪੂਰਾ ਸੁੱਕਾ ਹੈ ਅਤੇ ਨਾ ਹੀ ਆੜ੍ਹਤੀਆਂ ਕੋਲ ਲੇਬਰ ਹੈ। ਆਗੂਆਂ ਨੇ ਦੱਸਿਆ ਕਿ ਕਿਸਾਨ ਗੰਭੀਰ ਪ੍ਰੇਸ਼ਾਨ ਹਨ, ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ।
ਕਿਸਾਨ ਆਗੂਆਂ ਨੇ ਕਿਹਾ ਮੰਡੀ ਵਿਚ ਨਾ ਤਾਂ ਕੋਈ ਮਾਰਕੀਟ ਕਮੇਟੀ ਦਾ ਅਧਿਕਾਰੀ ਹੈ ਅਤੇ ਨਾ ਹੀ ਕਿਸੇ ਖਰੀਦ ਏਜੰਸੀ ਦਾ ਕੋਈ ਅਧਿਕਾਰੀ ਹੈ। ਕਿਸਾਨ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

