DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵੈਦਵਾਲਾ ’ਚ ਕਿਸਾਨ ਪਾਣੀ ਦੀ ਟੈਂਕੀ ’ਤੇ ਚੜ੍ਹੇ

ਬਿਜਲੀ ਟਾਵਰ ਦਾ ਵਿਰੋਧ; ਕਿਸਾਨਾਂ ਵੱਲੋਂ ਵਾਟਰ ਵਰਕਸ ਅੱਗੇ ਧਰਨਾ

  • fb
  • twitter
  • whatsapp
  • whatsapp
featured-img featured-img
ਪਿੰਡ ਵੈਦਵਾਲਾ ’ਚ ਧਰਨਾ ਦਿੰਦੇ ਹੋਏ ਕਿਸਾਨ।
Advertisement

ਇੱਥੋਂ ਦੇ ਪਿੰਡ ਵੈਦਵਾਲਾ ’ਚ ਖੇਤੀਬਾੜੀ ਵਾਲੀ ਜ਼ਮੀਨ ’ਤੇ ਵਿਛਾਈਆਂ ਜਾ ਰਹੀਆਂ ਹਾਈ-ਟੈਂਸ਼ਨ ਬਿਜਲੀ ਲਾਈਨਾਂ ਲਈ ਜ਼ਮੀਨ ਦੇ ਮਾਰਕੀਟ ਕੀਮਤ ਮੁਤਾਬਕ ਮੁਆਵਜ਼ੇ ਦੀ ਮੰਗ ਪੂਰੀ ਨਾ ਹੋਣ ਖ਼ਿਲਾਫ਼ ਕਿਸਾਨ ਪਿੰਡ ਦੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਕੇ ਵਿਰੋਧ ਦਾ ਪ੍ਰਗਟਾਵਾ ਕਰ ਰਹੇ ਹਨ।

ਪਿੰਡ ਦੇ ਕਿਸਾਨਾਂ ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵਾਟਰ ਵਰਕਸ ’ਚ ਧਰਨਾ ਦਿੱਤਾ ਗਿਆ ਤੇ ਸਰਕਾਰ ਦੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Advertisement

ਧਰਨਾਕਾਰੀ ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੇਨੀਵਾਲ ਨੇ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ।

Advertisement

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਜਾਇਜ਼ ਹੱਕਾਂ ਲਈ ਹਰ ਵਾਰ ਸੜਕਾਂ ’ਤੇ ਭਾਜਪਾ ਸਰਕਾਰ ਨਾਲ ਲੜਨਾ ਪੈਂਦਾ ਹੈ। ਇਹ ਸਰਕਾਰ ਸਿਰਫ ਅੰਦੋਲਨ ਅਤੇ ਦਬਾਅ ਦੀ ਭਾਸ਼ਾ ਸਮਝਦੀ ਹੈ। ਜਦੋਂ ਵੀ ਕਿਸਾਨਾਂ ਦੀ ਏਕਤਾ ਮਜ਼ਬੂਤ ਹੋਈ ਹੈ ਤਾਂ ਸਰਕਾਰ ਨੂੰ ਝੁਕਣਾ ਪਿਆ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ ਉਹ ਆਪਣੀ ਜ਼ਮੀਨ ਵਿੱਚ ਟਾਵਰ ਨਹੀਂ ਲੱਗਣ ਦੇਣਗੇ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

Advertisement
×