ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਕੱਤਰੇਤ ਅੱਗੇ 24 ਘੰਟਿਆਂ ਦਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਸਕੱਤਰੇਤ ਦੇ ਦੋਵੇਂ ਗੇਟ ਬੰਦ ਕਰਨ ਨਾਲ ਅਧਿਕਾਰੀ ਦੁਪਹਿਰ ਦਾ ਗਰਮ ਫੁਲਕਾ ਖਾਣ ਤੋਂ ਵਾਂਝੇ ਹੋ ਗਏ ਹਨ।
ਇਥੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘਾਲੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਝ ਹੋਰ ਕਹਿ ਰਿਹਾ ਤੇ ਪ੍ਰਸ਼ਾਸਨ ਕੁਝ ਹੋਰ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਟਾਲ ਮਟੋਲ ਦੀ ਨੀਤੀ ਦੇ ਰੋਸ ਵਿੱਚ ਸਕੱਤਰੇਤ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਹਨ।