ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਘਾਟ ਪੂਰੀ ਕਰਨ ਦੀ ਮੰਗ

ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੀ ਮੀਟਿੰਗ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਪ੍ਰਸਤ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਨਾਜੂਸ਼ਾਹ ਮਿਸ਼ਰੀ ਵਾਲਾ ਵਿੱਚ ਹੋਈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਝੋਨੇ ਦੀ ਫ਼ਸਲ ਲਈ ਯੂਰੀਆ ਖਾਦ ਦੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਮੀਟਿੰਗ ਕਰਦੇ ਹੋਏ।
Advertisement

ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੀ ਮੀਟਿੰਗ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਪ੍ਰਸਤ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਨਾਜੂਸ਼ਾਹ ਮਿਸ਼ਰੀ ਵਾਲਾ ਵਿੱਚ ਹੋਈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਝੋਨੇ ਦੀ ਫ਼ਸਲ ਲਈ ਯੂਰੀਆ ਖਾਦ ਦੀ ਲੋੜ ਹੈ। ਯੂਰੀਆ ਸਮੇਂ-ਸਿਰ ਨਾ ਮਿਲਣ ਕਾਰਨ ਝੋਨੇ ਦਾ ਝਾੜ ਘਟ ਸਕਦਾ ਹੈ, ਜਿਸ ਕਾਰਨ ਕਾਰਨ ਕਿਸਾਨਾਂ ਦਾ ਬਹੁਤ ਵੱਡਾ ਮਾਲੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਮੰਗ ਅਨੁਸਾਰ ਯੂਰੀਆ ਖਾਦ ਦੀ ਘਾਟ ਪੂਰਾ ਕਰੇ। ਭਾਗ ਸਿੰਘ ਮਰਖਾਈ ਨੇ ਕਿਹਾ ਕਿ ਸਰਕਾਰ ਹੜ੍ਹਾਂ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਦੇ ਨੁਕਸਾਨ ਦੀ ਜਲਦ ਗਿਰਦਾਵਰੀ ਕਰਵਾ ਕੇ ਭਰਪਾਈ ਕਰੇ।

ਇਸ ਮੌਕੇ ਜਥੇਬੰਦੀ ਵੱਲੋਂ ਪਿੰਡ ਮਿਸ਼ਰੀ ਵਾਲਾ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿੱਚ ਜੰਡ ਸਿੰਘ ਇਕਾਈ ਪ੍ਰਧਾਨ, ਹਰਵਿੰਦਰ ਸਿੰਘ ਜਨਰਲ ਸਕੱਤਰ, ਗੁਰਦਿੱਤ ਸਿੰਘ ਸੀਨੀਅਰ ਮੀਤ ਪ੍ਰਧਾਨ, ਕਰਮਵੀਰ ਸਿੰਘ ਖਜ਼ਾਨਚੀ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਅਨਮੋਲ ਸਿੰਘ ਮੀਤ ਪ੍ਰਧਾਨ, ਦਵਿੰਦਰ ਸਿੰਘ ਪ੍ਰੈੱਸ ਸਕੱਤਰ ਤੇ ਗੁਰਜੰਟ ਸਿੰਘ ਸੰਗਠਨ ਸਕੱਤਰ ਚੁਣੇ ਗਏ।

Advertisement

Advertisement