ਝੋਨੇ ਦਾ ਝਾੜ ਘਟਣ ਕਾਰਨ ਕਿਸਾਨ ਨਿਰਾਸ਼
ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਿਹਾ ਕਿ ਝੋਲੇ ਅਤੇ ਬਾਸਮਤੀ ਦਾ ਝਾੜ 20 ਫੀਸਦੀ ਤੱਕ ਘਟਣ ਕਰਕੇ ਕਿਸਾਨ ਨਿਰਾਸ਼ ਹਨ ਤੇ ਇਸ ਨੁਕਸਾਨ ਦੀ ਪੂਰਤੀ ਸਰਕਾਰ 10 ਹਜ਼ਾਰ ਰੁਪਏ ਪ੍ਰਤੀ ਕਿੱਲਾ ਦਾ ਮੁਆਵਜ਼ਾ ਦੇ ਕੇ ਕਰੇ। ਉਨ੍ਹਾਂ ਨੇ ਇਹ ਗੱਲ ਪਿੰਡ ਬਧਾਈ ਦੀ ਦਾਣਾ ਮੰਡੀ ’ਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਮਗਰੋਂ ਦਿੱਤੀ। ਹਨੀ ਫੱਤਣਵਾਲਾ ਨੇ ਕਿਹਾ ਕਿ ਮੌਸਮ ਦੀ ਖਰਾਬੀ ਕਰਕੇ ਝੋਨੇ ਅਤੇ ਬਾਸਮਤੀ ਦਾ ਝਾਨ 15 ਤੋਂ 20 ਪ੍ਰਤੀਸ਼ਤ ਤੱਕ ਘਟਿਆ ਹੈ। ਕਈ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਠੇਕੇ ’ਤੇ ਲੈ ਕੇ ਖੇਤੀ ਕੀਤੀ ਹੈ ਇਸ ਲਈ ਖਰਚਾ ਹੀ ਪੂਰਾ ਹੋਣ ਦੀ ਉਮੀਦ ਨਹੀਂ ਹੈ।ਕਿਸਾਨਾਂ ਨੇ ਮੰਡੀ ਵਿੱਚ ਫ਼ਸਲ ਵੇਚਣ ਸਮੇਂ ਆ ਰਹੀਆਂ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਕਣਕ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਸਸਤੇ ਮੁੱਲ ’ਤੇ ਕਣਕ ਦਾ ਬੀਜ ਵੀ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਜਸਪਾਲ ਸਿੰਘ ਹੇਅਰ, ਪਰਮਜੀਤ ਸਿੰਘ ਗਿੱਲ, ਰੌਬੀ ਬਰਾੜ, ਹਰਜਿੰਦਰ ਸਿੰਘ, ਲਖਵੀਰ ਸਿੰਘ ਸੰਧੂ ਅਤੇ ਰਾਜਬਿੰਦਰ ਸਿੰਘ ਮੌਜੂਦ ਸਨ।
