ਭੁੱਚੋ ਮੰਡੀ (ਪਵਨ ਕੁਮਾਰ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਖੇਤੀ ਕਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਅੱਗੇ ਚੱਲ ਰਿਹਾ ਮੋਰਚਾ ਅੱਜ 342ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਰਤੀ ਲੋਕਾਂ ਨੂੰ ਦਿੱਲੀ ਮੋਰਚੇ ਵਿੱਚ ਪਹੁੰਚ ਕੇ ਸੰਘਰਸ਼ ਨੂੰ ਹੋਰ ਤਾਕਤ ਦੇਣ ਦੀ ਅਪੀਲ ਕੀਤੀ।