DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵੱਲੋਂ ਪਿੰਡ-ਪਿੰਡ ਮੋਟਰਸਾਈਕਲ ਮਾਰਚ

ਪੰਜਾਬ ਸਰਕਾਰ ਨੇ ਭਾਵੇਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਅੱਜ ਦੇਰ ਸ਼ਾਮ ਆਏ ਫ਼ੈਸਲੇ ਤੋਂ ਪਹਿਲਾਂ ਕਿਸਾਨਾਂ ਵੱਲੋਂ ਥਾਂ-ਥਾਂ ਮੋਟਰਸਾਈਕਲ ਮਾਰਚ ਕੀਤੇ ਗਏ। ਇਸੇ ਤਰ੍ਹਾਂ ਇਥੇ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਵੱਲੋਂ 20 ਅਗਸਤ ਨੂੰ...
  • fb
  • twitter
  • whatsapp
  • whatsapp
featured-img featured-img
ਬਠਿੰਡਾ ਛਾਉਣੀ ਦੇ ਬਾਈਪਾਸ ’ਤੇ ਇਕੱਤਰ ਕਿਸਾਨ ਮੋਟਰਸਾਈਕਲ ਮਾਰਚ ਦੀ ਰਵਾਨਗੀ ਮੌਕੇ।
Advertisement

ਪੰਜਾਬ ਸਰਕਾਰ ਨੇ ਭਾਵੇਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਅੱਜ ਦੇਰ ਸ਼ਾਮ ਆਏ ਫ਼ੈਸਲੇ ਤੋਂ ਪਹਿਲਾਂ ਕਿਸਾਨਾਂ ਵੱਲੋਂ ਥਾਂ-ਥਾਂ ਮੋਟਰਸਾਈਕਲ ਮਾਰਚ ਕੀਤੇ ਗਏ। ਇਸੇ ਤਰ੍ਹਾਂ ਇਥੇ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਵੱਲੋਂ 20 ਅਗਸਤ ਨੂੰ ਪਿੰਡ ਕੁੱਕੜ (ਜਲੰਧਰ) ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੇ ਸੱਦੇ ਨੂੰ ਪਿੰਡਾਂ ਤੱਕ ਲਿਜਾਣ ਲਈ ਮੋਟਰਸਾਈਕਲ ਮਾਰਚ ਕੀਤਾ ਗਿਆ। ਬਠਿੰਡਾ ਵਿੱਚ ਇਹ ਮੋਟਰਸਾਈਕਲ ਮਾਰਚ ਭਾਕਿਯੂ ਕ੍ਰਾਂਤੀਕਾਰੀ ਵੱਲੋਂ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਤੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਐੱਮਐੱਮ ਵੱਲੋਂ 20 ਅਗਸਤ ਨੂੰ ਜਲੰਧਰ ਨੇੜਲੇ ਪਿੰਡ ਕੁੱਕੜ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਕਿਸਾਨ ਮਹਾਂ ਪੰਚਾਇਤ ਵਿੱਚ ਭਗਵੰਤ ਮਾਨ ਸਰਕਾਰ ਦੁਆਰਾ ਲਿਆਂਦੀ ਗਈ ਇਹ ਲੋਕ ਮਾਰੂ ਨੀਤੀ ਦਾ ਜਵਾਬ ਕਿਸਾਨਾਂ ਵੱਲੋਂ ਦਿੱਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਦੱਸਿਆ ਕਿ ਅੱਜ ਦੇ ਇਸ ਮੋਟਰਸਾਈਕਲ ਮਾਰਚ ਵਿਚ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਕਿਸਾਨਾਂ ਨੇ ਇਸ ਮੋਟਰਸਾਈਕਲ ਮਾਰਚ ਵਿੱਚ ਹਿੱਸਾ ਲਿਆ। ਅੱਜ ਦਾ ਇਹ ਮੋਟਰਸਾਈਕਲ ਮਾਰਚ ਬਠਿੰਡਾ ਛਾਉਣੀ ਵਾਲੇ ਨਵੇਂ ਬਣੇ ਬਾਈਪਾਸ ਰਾਹੀਂ ਡੱਬਵਾਲੀ ਰੋਡ ਤੋਂ ਪਿੰਡ ਨਰੂਆਣਾ, ਜੋਧਪੁਰ ਰੋਮਾਣਾ (ਲੈਂਡ ਪੂਲਿੰਗ ਅਧੀਨ ਆਏ ਪਿੰਡ) ਵਿਚਦੀ ਹੁੰਦਾ ਹੋਇਆ ਵਾਪਸੀ ਸਮੇਂ ਆਪਣੇ ਅੰਤਿਮ ਪੜਾਅ ਵੱਲ ਵਧਿਆ।

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ) ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤਕਾਰੀ) ਵੱਲੋਂ ਕੀਤਾ ਗਿਆ। ਕਿਸਾਨਾਂ ਵੱਲੋਂ ਇਹ ਮੋਟਰਸਾਈਕਲ ਮਾਰਚ ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਵਿੱਚ ਇਸ ਨੀਤੀ ਤਹਿਤ ਐਕੁਆਇਰ ਕੀਤੀ ਜਾ ਰਹੀ 212 ਏਕੜ ਜ਼ਮੀਨ ਦੇ ਵਿਰੋਧ ਕੀਤਾ ਗਿਆ। ਭਾਕਿਯੂ (ਏਕਤਾ ਆਜ਼ਾਦ) ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਿੰਡ ਠੂਠਿਆਂਵਾਲੀ ਤੋਂ ਸ਼ੁਰੂ ਹੋਕੇ ਪਿੰਡ ਭੈਣੀਬਾਘਾ, ਖੋਖਰ ਕਲਾਂ, ਖੋਖਰ ਖੁਰਦ,ਰਾਮਦਿਤੇਵਾਲਾ,ਨੰਗਲ ਖੁਰਦ, ਨੰਗਲ ਕਲਾਂ, ਖਾਰਾ ਤੇ ਨਰਿੰਦਰਪੁਰਾ ਵਿਚਦੀ ਹੁੰਦਾ ਹੋਇਆ ਪਿੰਡ ਖਿੱਲਣ,ਕੋਟਲੱਲੂ ਤੋਂ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ’ਚ ਸਮਾਪਤ ਕੀਤਾ ਗਿਆ।

Advertisement

ਮਖੂ (ਨਵਜੋਤ ਸਿੰਘ ਨੀਲੇਵਾਲਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੋਨ ਮਖੂ ਦੀਆਂ ਸਾਰੀਆਂ ਇਕਾਈਆਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਧਰਮਕੋਟ(ਹਰਦੀਪ ਸਿੰਘ): ਅੱਜ ਇੱਥੇ ਫ਼ਤਹਿਗੜ੍ਹ ਪੰਜਤੂਰ ਮੁੱਖ ਸੜਕ ’ਤੇ ਸਥਿਤ ਗੁਰਦੁਆਰਾ ਹਜ਼ੂਰ ਸਾਹਿਬ ਢੋਲੇਵਾਲਾ ਤੋਂ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੋਟਰਸਾਈਕਲ ਮਾਰਚ ਦੀ ਸ਼ੁਰੂਆਤ ਕੀਤੀ। ਇਸ ਮਾਰਚ ਦੀ ਅਗਵਾਈ ਭਾਰਤੀ ਕਿਸਾਨ ਆਗੂ ਬ੍ਰਾਹਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਵਲੋਂ ਕੀਤੀ ਗਈ। ਇਹ ਮਾਰਚ ਧਰਮਕੋਟ ਹਲਕੇ ਦੇ ਉਨ੍ਹਾਂ ਪਿੰਡਾਂ ਵਿੱਚ ਪੁੱਜਿਆ ਜਿਨ੍ਹਾਂ ਦੀਆਂ ਜ਼ਮੀਨਾਂ ਇਸ ਨੀਤੀ ਤਹਿਤ ਐਕੁਆਇਰ ਕੀਤੀਆਂ ਜਾਣੀਆਂ ਹਨ।

ਕਿਸਾਨਾਂ ਵੱਲੋਂ ਡੀਸੀ ਦਫ਼ਤਰ ਸਾਹਮਣੇ ਧਰਨਾ

ਫਿਰੋਜ਼ਪੁਰ/ ਮੱਲਾਂਵਾਲਾ(ਜਸਪਾਲ ਸਿੰਘ ਸੰਧੂ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹੇ ਦੇ ਸਾਰੇ ਜ਼ੋਨਾਂ ਦੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਸਖਤ ਵਿਰੋਧ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਮੋਟਰਸਾਈਕਲ ਮਾਰਚ ਕਰਕੇ ਡੀਸੀ ਦਫਤਰ ਫਿਰੋਜ਼ਪੁਰ ਸਾਹਮਣੇ ਧਰਨਾ ਲਾਇਆ ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ, ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ, ਜ਼ਿਲ੍ਹਾ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਆਦਿ ਨੇ ਕਿਹਾ ਕਿ ਲੋਕਾਂ ਨੂੰ ਉਜਾੜ ਕੇ ਤੇ ਜ਼ਬਰੀ ਜ਼ਮੀਨਾਂ ਐਕੁਵਾਇਰ ਕਰਨ ਖ਼ਿਲਾਫ਼ ਸੰਘਰਸ਼ ਦੇ ਮੈਦਾਨ ਵਿਚ ਆਉਣ ਦਾ ਸੱਦਾ ਦਿੱਤਾ ਅਤੇ 20 ਅਗਸਤ ਨੂੰ ਪਿੰਡ ਕੁੱਕੜ (ਜਲੰਧਰ) ਵਿਚ ਇਸ ਨੀਤੀ ਖਿਲਾਫ ਹੋਣ ਜਾ ਰਹੀ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਰਣਜੀਤ ਸਿੰਘ ਖੱਚਰਵਾਲਾ, ਸੁਰਜੀਤ ਸਿੰਘ ਫੌਜ਼ੀ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਦੂਲੇਵਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਮੱਖਣ ਸਿੰਘ ਵਾੜਾ, ਬਲਰਾਜ ਸਿੰਘ ਫੇਰੋਕੇ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਗੁਰਮੇਲ ਸਿੰਘ ਫਿਰੋਜਪੁਰ ਹਾਜ਼ਰ ਸਨ।

Advertisement
×