‘ਅਗਨੀਪਥ ਯੋਜਨਾ’ ਵਿਰੁੱਧ ਮੈਦਾਨ ਵਿੱਚ ਨਿੱਤਰੇ ਕਿਸਾਨ : The Tribune India

‘ਅਗਨੀਪਥ ਯੋਜਨਾ’ ਵਿਰੁੱਧ ਮੈਦਾਨ ਵਿੱਚ ਨਿੱਤਰੇ ਕਿਸਾਨ

‘ਅਗਨੀਪਥ ਯੋਜਨਾ’ ਵਿਰੁੱਧ ਮੈਦਾਨ ਵਿੱਚ ਨਿੱਤਰੇ ਕਿਸਾਨ

ਰਾਸ਼ਟਰਪਤੀ ਨੂੰ ਭੇਜਣ ਲਈ ਮੰਗ ਪੱਤਰ ਲੈ ਕੇ ਡੀਸੀ ਕੋਲ ਜਾਂਦੇ ਹੋਏ ਕਿਸਾਨ|- ਫੋਟੋ: ਪ੍ਰੀਤ

ਨਿਜੀ ਪੱਤਰ ਪ੍ਰਰਕ

ਸ੍ਰੀ ਮੁਕਤਸਰ ਸਾਹਿਬ,  12 ਅਗਸਤ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਵਧੀਕ ਡਿਪਟੀ ਕਮਿਸ਼ਨ ਰਾਜਦੀਪ ਕੌਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜ ਕੇ ‘ਅਗਨੀਪਥ ਯੋਜਨਾ’ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

  ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅਤੇ ਇਸਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੀ ‘ਅਗਨੀਪਥ ਯੋਜਨਾ’ ਤਹਿਤ ਫੌਜ ਵਿੱਚ ਭਰਤੀ ਦੇ ਪੁਰਾਣੇ ਢੰਗ ਨੂੰ ਖਤਮ ਕਰਕੇ ਅਗਨੀਪਥ ਨਾਂ ਦੀ ਇਕ ਨਵੀਂ ਯੋਜਨਾ ਤਹਿਤ ਫੌਜ ਵਿੱਚ ਨੌਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਹੈ| ਸਿਰਫ 4 ਸਾਲਾਂ ਲਈ ਨੌਕਰੀ ਠੇਕੇ ’ਤੇ ਦਿੱਤੀ ਜਾਵੇਗੀ| ਇਸ ਤਰ੍ਹਾਂ ਇਹ ਨੌਜਵਾਨਾਂ ਦੇ ਭਵਿੱਖ ਨਾਲ ਅਤੇ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਹੈ। ਉਨ੍ਹਾਂ ਰਾਸ਼ਟਰਪਤੀ ਤੋਂ ਅਗਨੀਪੱਥ ਯੋਜਨਾ ਖਤਮ ਕਰਕੇ ਪੁਰਾਣੇ ਤਰੀਕੇ ਵਾਲੀ ਫੌਜੀ ਵਿੱਚ ਭਰਤੀ ਸ਼ੁਰੂ ਕਰਨ ਦੀ ਮੰਗ ਕੀਤੀ ਹੈ|

 ਇਸ ਮੌਕੇ ਭੁਪਿੰਦਰ ਸਿੰਘ ਚੰਨੂ, ਵਿੱਤਰ ਸਕੱਤਰ ਮਾਸਟਰ ਗੁਰਾਂਦਿੱਤਾ ਸਿੰਘ ਭਾਗਸਰ, ਕੁਲਬੀਰ ਸਿੰਘ, ਗੁਰਚਰਨ ਸਿੰਘ ਗੰਧੜ, ਗੁਰਮੀਤ ਸਿੰਘ ਬਿੱਟੂ ਮੱਲਣ, ਜੁਗਿੰਦਰ ਸਿੰਘ ਬੁੱਟਰ ਸ਼ਰੀ੍ਹਾ ਹੋਰੀਂ ਵੀ ਹਾਜ਼ਰ ਸਨ।

ਮੋਗਾ ਵਿੱਚ ਅਗਨੀਪਥ ਦੇ ਵਿਰੋਧ ਵਿੱਚ ਰੈਲੀ

ਨਿਹਾਲ ਸਿੰਘ ਵਾਲਾ/ਮੋਗਾ (ਪੱਤਰ ਪ੍ਰੇਰਕ)  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪੱਥ ਯੋਜਨਾ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਤੇ ਸਾਬਕਾ ਫੌਜੀਆਂ ਨੇ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫੌਜ ਦੀ  ਅਗਨੀਪੱਥ ਨਾਂ ਥੱਲੇ ਨਵੀਂ ਸਕੀਮ ਲਿਆਂਦੀ ਗਈ ਹੈ  ਅਸਲ ’ਚ ਸਰਕਾਰ ਵੱਲੋਂ ਫੌਜ ’ਚ ਠੇਕੇਦਾਰੀ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ ਕਰਨ ਵਾਲੇ ਬੇਰੁਜ਼ਗਾਰਾਂ ਖ਼ਿਲਾਫ਼ ਦਰਜ ਕੀਤੇ ਪਰਚੇ ਰੱਦ ਕਰਕੇ ਪਹਿਲਾਂ ਵਾਂਗ ਫੌਜਜ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੋਦੇ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਮੁਫਤ ਇਲਾਜ ਕਰਨ ਤੇ ਇਸ ਬਿਮਾਰੀ ਨਾਲ ਮਰੇ ਪਸ਼ੂਆਂ ਦਾ  ਯੋਗ ਮੁਆਵਜਾ ਦੇਣ ਦੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All